ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ-ਕਟੜਾ ਐਕਸਪ੍ਰੈੱਸਵੇਅ ਲਈ ਪ੍ਰਸ਼ਾਸਨ ਨੇ 1300 ਮੀਟਰ ਜ਼ਮੀਨ ਦਾ ਕਬਜ਼ਾ ਲਿਆ

08:06 AM Aug 29, 2024 IST

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਦਿੱਲੀ ਕਟੜਾ ਐਕਸਪ੍ਰੈੱਸਵੇਅ ਭਾਗ- 2 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸਹਿਮਤੀ ਨਾਲ ਲਗਪਗ 1300 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ ਜਿਸ ਤਹਿਤ ਫਤਿਹਗੜ੍ਹ ਸ਼ੁਕਰਚੱਕ ਵਿੱਚ 800 ਮੀਟਰ ਤੇ ਮਾਨਾਂਵਾਲੇ ਵਿੱਚ 500 ਮੀਟਰ ਜ਼ਮੀਨ ਸ਼ਾਮਲ ਹੈ। ਡੀਸੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਐੱਸਡੀਐੱਮ ਲਾਲ ਵਿਸ਼ਵਾਸ਼, ਤਹਿਸੀਲਦਾਰ ਜਗਸੀਰ ਅਤੇ ਅਮਰਜੀਤ ਸਿੰਘ, ਐੱਸ.ਐੱਚ.ਓ. ਸ਼ਮਸ਼ੇਰ ਸਿੰਘ, ਸਬੰਧਤ ਕਾਨੂੰਨਗੋ ਅਤੇ ਪਟਵਾਰੀ ਵੱਲੋਂ ਸਭ ਤੋਂ ਪਹਿਲਾਂ ਫਤਿਹਗੜ੍ਹ ਸ਼ੁਕਰਚੱਕ ਵਿੱਚ ਦਿੱਲੀ-ਕਟੜਾ ਐਕਸਪ੍ਰੈੱਸਵੇਅ ਨਾਲ ਸਬੰਧਤ 800 ਮੀਟਰ ਦਾ ਕਬਜ਼ਾ ਲਿਆ ਗਿਆ ਅਤੇ ਬਾਅਦ ਵਿੱਚ ਮਾਨਾਂਵਾਲਾ ਵਿੱਚ 500 ਮੀਟਰ ਜ਼ਮੀਨ ਦਾ ਕਬਜ਼ਾ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸਡੀਐੱਮ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਸੀ ਜਿਨ੍ਹਾਂ ਬਿਨਾਂ ਕਿਸੇ ਰੁਕਾਵਟ ਦੇ ਇਹ ਕਬਜ਼ਾ ਦੇ ਦਿੱਤਾ।
ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਪ੍ਰਸ਼ਾਸਨ ਵੱਲੋਂ ਇਸ ਜ਼ਮੀਨ ਉੱਪਰ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਐੱਸਡੀਐੱਮ ਨੇ ਦੱਸਿਆ ਕਿ ਇਸ ਜ਼ਮੀਨ ਦੀ ਅਦਾਇਗੀ ਪਹਿਲਾਂ ਹੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਐਕਸਪ੍ਰੈੱਸਵੇਅ ਦੇ ਅਧਿਕਾਰੀਆਂ ਵੱਲੋਂ ਇਸ ਪ੍ਰਾਜੈਕਟ ’ਤੇ ਕੰਮ ਹੀ ਸ਼ੁਰੂ ਕਰ ਦਿੱਤਾ ਗਿਆ ਹੈ।

Advertisement

Advertisement