ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰਾਂ ਵਿਰੁੱਧ ਹਿੰਸਾ ਰੋਕਣ ਲਈ ਸਿਹਤ ਸੰਸਥਾਵਾਂ ਦਾ ਸੁਰੱਖਿਆ ਆਡਿਟ ਕਰੇਗਾ ਪ੍ਰਸ਼ਾਸਨ

11:32 AM Sep 11, 2024 IST
ਮੀਡੀਆ ਨਾਲ ਗੱਲਬਾਤ ਦੌਰਾਨ ਡੀਸੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 10 ਸਤੰਬਰ
ਸੁਪਰੀਮ ਕੋਰਟ ਵੱਲੋਂ ਡਿਊਟੀ ਦੌਰਾਨ ਸਿਹਤ ਸੰਭਾਲ ਪੇਸ਼ੇਵਰਾਂ (ਡਾਕਟਰਾਂ) ਅਤੇ ਪੈਰਾਮੈਡਿਕ ਸਟਾਫ ਦੇ ਹਿੱਤਾਂ ਦੀ ਰਾਖੀ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਸਿਹਤ ਬੋਰਡ ਦਾ ਗਠਨ ਕਰਨ ਦੇ ਨਾਲ-ਨਾਲ ਇਹਤਿਆਤੀ ਕਦਮ ਚੁੱਕੇ ਹਨ। ਇਸ ਅਹਿਮ ਬੋਰਡ ਦੀ ਅਗਵਾਈ ਡੀਸੀ ਆਸ਼ਿਕਾ ਜੈਨ ਚੇਅਰਪਰਸਨ ਵਜੋਂ ਕੀਤੀ ਜਾਵੇਗੀ ਜਦੋਂਕਿ ਐੱਸਐੱਸਪੀ ਦੀਪਕ ਪਾਰਿਕ, ਸਿਵਲ ਸਰਜਨ, ਮੈਡੀਕਲ ਕਾਲਜ ਦੀ ਪ੍ਰਿੰਸੀਪਲ/ਮੈਡੀਕਲ ਸੁਪਰਡੈਂਟ, ਪੈਰਾਮੈਡਿਕ ਸਟਾਫ ਦੇ ਪ੍ਰਤੀਨਿਧੀ ਵਜੋਂ ਨਰਸਿੰਗ ਸਿਸਟਰ, ਆਈਐਮਏ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਅਟਾਰਨੀ ਸ਼ਾਮਲ ਹਨ।
ਜ਼ਿਲ੍ਹਾ ਸਿਹਤ ਬੋਰਡ ਦੀ ਪਲੇਠੀ ਮੀਟਿੰਗ ਉਪਰੰਤ ਐੱਸਐੱਸਪੀ ਦੀਪਕ ਪਾਰਿਕ ਦੀ ਮੌਜੂਦਗੀ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ, ਸਰਕਾਰੀ ਮੈਡੀਕਲ ਕਾਲਜ, ਸਬ-ਡਿਵੀਜ਼ਨ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਦਾ ਸੁਰੱਖਿਆ ਆਡਿਟ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਐੱਸਐੱਮਓਜ਼ ਦੀ ਅਗਵਾਈ ਵਾਲੀ ਹਸਪਤਾਲ ਸੁਰੱਖਿਆ ਤੇ ਹਿੰਸਾ ਰੋਕਥਾਮ ਕਮੇਟੀ ਵੱਲੋਂ ਸੁਰੱਖਿਆ ਆਡਿਟ ਕੀਤਾ ਜਾਵੇਗਾ। ਐੱਸਡੀਐੱਮ ਨੂੰ ਅਗਲੇ 10 ਦਿਨਾਂ ਤੱਕ ਸੁਰੱਖਿਆ ਆਡਿਟ ਮੁਕੰਮਲ ਕਰਨ ਲਈ ਸਾਰੀਆਂ ਸਿਹਤ ਸੰਸਥਾ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਲਈ ਕਿਹਾ ਗਿਆ ਹੈ। ਹਸਪਤਾਲਾਂ ਵਿੱਚ ਸੀਸੀਟੀਵੀ ਕੈਮਰੇ ਚਾਲੂ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ ਅਤੇ ਵਾਧੂ ਲਾਈਟਾਂ ਦਾ ਪ੍ਰਬੰਧ ਕਰ ਕੇ ਹਨੇਰੇ ਕੋਨਿਆਂ ਦੀ ਦੇਖ-ਭਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਆਈਪੀਡੀ ਮਰੀਜ਼ਾਂ ਦੇ ਨਾਲ ਆਉਣ ਵਾਲੇ ਵਿਅਕਤੀਆਂ ਨੂੰ ਇੱਕ ਸਿੰਗਲ ਪਾਸ ਜਾਰੀ ਕੀਤਾ ਜਾਵੇਗਾ, ਜਿਸ ਨਾਲ ਸਿਰਫ਼ ਇੱਕ ਵਿਅਕਤੀ ਨੂੰ ਆਈਪੀਡੀ ਖੇਤਰ ਵਿੱਚ ਦਾਖ਼ਲ ਹੋਣ ਦੀ ਆਗਿਆ ਹੋਵੇਗੀ।
ਰਾਤ ਦੀ ਡਿਊਟੀ ਸਮੇਂ ਹਸਪਤਾਲ ਦੇ ਵੱਖ-ਵੱਖ ਖੇਤਰਾਂ ਵਿੱਚ ਡਾਕਟਰਾਂ/ਨਰਸਾਂ ਦੀ ਸੁਰੱਖਿਅਤ ਆਵਾਜਾਈ ਲਈ ਪ੍ਰਬੰਧ ਕੀਤੇ ਜਾਣਗੇ ਤੇ ਰਾਤ ਸਮੇਂ ਹਸਪਤਾਲਾਂ ਵਿੱਚ ਨਿਯਮਤ ਸੁਰੱਖਿਆ ਗਸ਼ਤ ਕੀਤੀ ਜਾਵੇਗੀ। ਐਮਰਜੈਂਸੀ ਦੀ ਸਥਿਤੀ ਵਿੱਚ ਹੈਲਥ ਕੇਅਰ ਸਟਾਫ਼ ਨੂੰ ‘112’ ਹੈਲਪਲਾਈਨ ’ਤੇ ਡਾਇਲ ਕਰਨਾ ਚਾਹੀਦਾ ਹੈ। ਸ਼ੱਕੀ ਵਿਅਕਤੀ ਦੀ ਆਵਾਜਾਈ ਰੋਕਣ ਲਈ ਹਸਪਤਾਲਾਂ ਦੇ ਸਟਾਫ਼ ਨੂੰ ਫੋਟੋ ਆਈਡੀ ਕਾਰਡ ਜਾਰੀ ਕੀਤੇ ਜਾਣਗੇ। ਡੀਸੀ ਨੇ ਹਸਪਤਾਲਾਂ ਅਤੇ ਹੋਰ ਸੰਸਥਾਵਾਂ ਜਿੱਥੇ ਮਹਿਲਾ ਸਟਾਫ਼ ਹੈ, ਵਿੱਚ ਜਿਨਸੀ ਸ਼ੋਸ਼ਣ ਸਬੰਧੀ ਪੰਜ ਮੈਂਬਰੀ ਅੰਦਰੂਨੀ ਕਮੇਟੀ ਦਾ ਗਠਨ ਕਰ ਕੇ ਮਹਿਲਾ ਸਟਾਫ ਦੀ ਰਾਖੀ ਕਰਨ ਦੇ ਆਦੇਸ਼ ਵੀ ਦਿੱਤੇ ਹਨ।
ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪਿਛਲੇ ਦਿਨਾਂ ’ਚ ਪੁਲੀਸ ਵੱਲੋਂ ਨਿੱਜੀ ਸਿਹਤ ਸੰਸਥਾਵਾਂ ਦੀ ਚੈਕਿੰਗ ਕੀਤੀ ਗਈ ਤੇ ਡਾਕਟਰਾਂ ਅਤੇ ਹੋਰ ਪੈਰਾਮੈਡਿਕ ਸਟਾਫ ਦੀ ਸੁਰੱਖਿਆ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਦਿਨ ਦੀ ਗਸ਼ਤ ਤੋਂ ਇਲਾਵਾ 10 ਅਹਿਮ ਥਾਵਾਂ ’ਤੇ ਰਾਤ ਨੂੰ ਵਿਸ਼ੇਸ਼ ਗਸ਼ਤ ਕੀਤੀ ਜਾਵੇਗੀ।

Advertisement

Advertisement