For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਕਰਵਾਏਗਾ ਲੋਕ ਸਭਾ ਚੋਣਾਂ: ਡੀਸੀ

09:45 AM Apr 10, 2024 IST
ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਕਰਵਾਏਗਾ ਲੋਕ ਸਭਾ ਚੋਣਾਂ  ਡੀਸੀ
ਡਿਪਟੀ ਕਮਿਸ਼ਨਰ ਡਾ. ਪੱਲਵੀ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਚੋਣਾਂ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ:ਰਾਣੂ
Advertisement

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 9 ਅਪਰੈਲ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪੱਲਵੀ ਨੇ ਕਿਹਾ ਕਿ ਜ਼ਿਲ੍ਹਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਲੋਕ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ਤਾ ਨਾਲ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਅਤੇ ਚੋਣ ਜ਼ਾਬਤੇ ਦੀ ਪਾਲਣਾ ਲਈ ਪੂਰਾ ਗੰਭੀਰ ਹੈ। ਇਸ ਲਈ ਵੱਖ-ਵੱਖ ਚੋਣ ਟੀਮਾਂ 24 ਘੰਟੇ ਕਾਰਜਸ਼ੀਲ ਹਨ। ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਨੇ ਦੱਸਿਆ ਕਿ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੰਜਾਬ ਪੁਲੀਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਤਾਇਨਾਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਅਪਰਾਧੀਆਂ, ਨਸ਼ਾ ਅਤੇ ਗ਼ੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ’ਤੇ ਚੌਕਸੀ ਰੱਖਣ ਲਈ ਜ਼ਿਲ੍ਹੇ ਦੇ ਦਾਖਲਾ ਪੁਆਇੰਟਾਂ ’ਤੇ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲੀਸ ਵੱਲੋਂ ਥਾਣਾ ਪੱਧਰ ‘ਤੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਨਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਰੇਡਾਂ ਕੀਤੀਆਂ ਜਾ ਰਹੀਆਂ ਹਨ।

Advertisement

Advertisement
Author Image

joginder kumar

View all posts

Advertisement
Advertisement
×