ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਧੂ ਵੋਟਰਾਂ ਵਾਲੀਆਂ ਥਾਵਾਂ ’ਤੇ ਸਹਾਇਕ ਪੋਲਿੰਗ ਬੂਥ ਸਥਾਪਤ ਕਰੇਗਾ ਪ੍ਰਸ਼ਾਸਨ

08:43 AM Mar 28, 2024 IST
ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦੇ ਹੋਏ ਚੋਣ ਅਫ਼ਸਰ ਸਾਕਸ਼ੀ ਸਾਹਨੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਮਾਰਚ
ਲੋਕ ਸਭਾ ਚੋਣਾਂ-2024 ਦੇ ਵੋਟਿੰਗ ਵਾਲੇ ਦਿਨ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਬੂਥਾਂ ’ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਤ ਕੀਤੇ ਜਾਣਗੇ, ਜਿੱਥੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ 1500 ਤੋਂ ਵੱਧ ਵੋਟਰਾਂ ਵਾਲੇ ਬੂਥਾਂ ’ਤੇ ਸਹਾਇਕ ਸਟੇਸ਼ਨ ਬਣਾਏ ਗਏ ਹਨ। ਸਹਾਇਕ ਪੋਲਿੰਗ ਸਟੇਸ਼ਨ, ਪਹਿਲਾਂ ਤੋਂ ਸਥਾਪਿਤ ਪੋਲਿੰਗ ਸਟੇਸ਼ਨ ਵਾਲੀ ਬਿਲਡਿੰਗ ਵਿੱਚ ਹੀ ਸਥਾਪਿਤ ਕੀਤੇ ਗਏ ਹਨ ਤਾਂ ਜੋ ਵੋਟਰਾਂ ਨੂੰ ਲੰਬੀਆਂ ਕਤਾਰਾਂ ਵਿੱਚ ਨਾ ਖੜ੍ਹਨਾ ਪਵੇ ਅਤੇ ਵੋਟਿੰਗ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਹੋ ਸਕੇ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਲੁਧਿਆਣਾ ਲੋਕ ਸਭਾ ਹਲਕੇ ਦੇ ਦੋ ਪੋਲਿੰਗ ਸਟੇਸ਼ਨਾਂ ’ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਜਿਸ ਵਿੱਚ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਡਾਰੀ ਖੁਰਦ (ਸਾਹਨੇਵਾਲ) ਵਿੱਚ ਅਤੇ ਦੂਜਾ ਸਰਕਾਰੀ ਹਾਈ ਸਕੂਲ (ਐਲੀਮੈਂਟਰੀ ਸੈਕਸ਼ਨ) ਲੋਹਾਰਾ (ਦੱਖਣੀ) ਵਿਖੇ ਸ਼ਾਮਲ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੰਡਾਰੀ ਖੁਰਦ ਵਿੱਚ ਨਿਊ ਦੁਰਗਾ ਕਲੋਨੀ ਅਤੇ ਢੰਡਾਰੀ ਖੁਰਦ ਵਿੱਚ ਰਹਿੰਦੇ ਵੋਟਰਾਂ ਲਈ ਸਹਾਇਕ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ ਜਦਕਿ ਸਰਕਾਰੀ ਹਾਈ ਸਕੂਲ, ਲੋਹਾਰਾ ਵਿੱਚ ਸਹਾਇਕ ਸਟੇਸ਼ਨ ਕਰਮਜੀਤ ਨਗਰ, ਮੁਖਤਿਆਰ ਨਗਰ, ਸੁਮਨ ਹੀਰੋ ਨਗਰ ਤੇ ਆਸਥਾ ਕਲੋਨੀ ਵਿੱਚ ਰਹਿਣ ਵਾਲੇ ਵੋਟਰਾਂ ਲਈ ਸਥਾਪਿਤ ਕੀਤਾ ਜਾਵੇਗਾ। ਇਹ ਵੇਰਵੇ ਭਾਰਤੀ ਚੋਣ ਕਮਿਸ਼ਨ ਨਾਲ ਵੀ ਸਾਂਝੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਹਾਇਕ ਪੋਲਿੰਗ ਸਟੇਸ਼ਨ ਦੇ ਕੰਮਕਾਜ ਦੀ ਦੇਖਭਾਲ ਲਈ ਇੱਕ ਵਾਧੂ ਪੋਲਿੰਗ ਪਾਰਟੀ ਤਾਇਨਾਤ ਕੀਤੀ ਜਾਵੇਗੀ। ਪੋਲਿੰਗ ਵਾਲੇ ਦਿਨ ਵੋਟਰਾਂ ਦਾ ਮਾਰਗਦਰਸ਼ਨ ਕਰਨ ਲਈ ਇੱਕ ਵੋਟਰ ਹੈਲਪ ਡੈਸਕ ਵੀ ਸਥਾਪਿਤ ਕੀਤਾ ਜਾਵੇਗਾ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਉਮੀਦਵਾਰਾਂ ਲਈ ਨਾਮਜ਼ਦਗੀ ਪ੍ਰਕਿਰਿਆ ਬਾਰੇ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਦੀਆਂ ਸਾਰੀਆਂ ਹਦਾਇਤਾਂ ਬਾਰੇ ਜਾਣੂ ਕਰਵਾਇਆ।

Advertisement

Advertisement
Advertisement