ਪ੍ਰਸ਼ਾਸਨ ਨੇ ਜੰਮੂ-ਕਸ਼ਮੀਰ ਦੇ ਲੈਕਚਰਾਰ ਦੀ ਮੁਅੱਤਲੀ ਵਾਪਸ ਲਈ
07:48 AM Sep 04, 2023 IST
Advertisement
ਜੰਮੂ, 3 ਸਤੰਬਰ
ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸ੍ਰੀਨਗਰ ਦੇ ਇੱਕ ਸਰਕਾਰੀ ਸਕੂਲ ਦੇ ਰਾਜਨੀਤੀ ਵਿਗਿਆਨ ਦੇ ਸੀਨੀਅਰ ਲੈਕਚਰਾਰ ਜ਼ਹੂਰ ਅਹਿਮਦ ਭੱਟ ਦੀ ਮੁਅੱਤਲੀ ਨੂੰ ਐਤਵਾਰ ਨੂੰ ਰੱਦ ਕਰ ਦਿੱਤਾ। ਲੈਕਚਰਾਰ ਨੂੰ ਧਾਰਾ 370 ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਪੇਸ਼ ਹੋਣ ਬਾਅਦ ਹਟਾ ਦਿੱਤਾ ਗਿਆ ਸੀ। ਕੁਝ ਹਫ਼ਤੇ ਪਹਿਲਾਂ, ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਆਰ ਵੈਂਕਟਰਮਨੀ ਅਤੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਮੁਅੱਤਲੀ ਦੀ ਜਾਂਚ ਕਰਨ ਲਈ ਕਿਹਾ ਸੀ। ਸ੍ਰੀਨਗਰ ਦੇ ਸਰਕਾਰੀ ਸਕੂਲ ਦੇ ਸੀਨੀਅਰ ਲੈਕਚਰਾਰ, ਭੱਟ ਨੂੰ ‘ਦੋਸ਼ੀ ਅਧਿਕਾਰੀ’ ਕਰਾਰ ਦਿੰਦਿਆਂ ਪ੍ਰਮੁੱਖ ਸਕੱਤਰ, ਸਕੂਲ ਸਿੱਖਿਆ, ਆਲੋਕ ਕੁਮਾਰ ਨੇ ਮੁਅੱਤਲ ਕਰ ਦਿੱਤਾ ਸੀ। ਜ਼ਹੂਰ ਅਹਿਮਦ ਭੱਟ ਜੋ ਹਾਲ ਦੀ ਘੜੀ ਸਰਕਾਰੀ ਹਾਇਰ ਸੈਕੰਡਰੀ ਸਕੂਲ, ਜਵਾਹਰ ਨਗਰ, ਸ੍ਰੀਨਗਰ ਵਿੱਚ ਤਾਇਨਾਤ ਨੂੰ ਜੰਮੂ ਅਤੇ ਕਸ਼ਮੀਰ ਸਰਕਾਰ ਦੇ ਨੇਮਾਂ ਦੀ ਉਲੰਘਣਾ ਕਰਨ ਲਈ ਮੁਅੱਤਲ ਕੀਤਾ ਗਿਆ ਸੀ।
Advertisement
Advertisement
Advertisement