ਪ੍ਰਸ਼ਾਸਨਿਕ ਅਧਿਕਾਰੀਆਂ ਨੇ ਖੇਤਾਂ ਵਿੱਚ ਜਾ ਕੇ ਅੱਗ ਬੁਝਾਈ
09:03 AM Oct 23, 2024 IST
ਪੱਤਰ ਪ੍ਰੇਰਕ
ਅਮਰਗੜ੍ਹ 22 ਅਕਤੂਬਰ
ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਪਿੰਡ ਗੁਆਰਾ ’ਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨ ਦੇ ਖੇਤ ਵਿੱਚ ਪੁੱਜੇ ਅਤੇ ਮੌਕੇ ’ਤੇ ਉਨ੍ਹਾਂ ਆਪਣੇ ਸਹਾਇਕ ਟੀਮ ਨਾਲ ਕਿਸਾਨ ਦੇ ਖੇਤ ਵਿੱਚ ਲੱਗੀ ਅੱਗ ਬੁਝਵਾਈ। ਡਿਪਟੀ ਕਮਿਸ਼ਨਰ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਉਪ ਮੰਡਲ ਮੈਜਿਸਟੇਟ ਅਮਰਗੜ੍ਹ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਜ਼ੀਰੋ ਟੌਲਰੈਂਸ ਦੀ ਨੀਤੀ ਨੂੰ ਅਖਤਿਆਰ ਕੀਤਾ ਗਿਆ ਹੈ ਤਾਂ ਜੋ ਪਰਾਲੀ ਨੂੰ ਅੱਗਾਂ ਲਗਾਉਣ ਦੀਆਂ ਘਟਨਾਵਾਂ ਨੂੰ ਘਟਾਈਆ ਜਾ ਸਕੇ। ਉਨ੍ਹਾਂ ਸਖ਼ਤ ਰੁੱਖ ਅਖਤਿਆਰ ਕਰਦਿਆ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
Advertisement
Advertisement