ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਈਲੈੱਟਸ ਸੈਂਟਰ ਦੇ ਪ੍ਰਬੰਧਕ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕੀਤਾ

10:43 AM Apr 07, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਤਰਨ ਤਾਰਨ, 6 ਅਪਰੈਲ
ਪਿੰਡ ਦਾਸੂਵਾਲ ਦੇ ਆਈਲੈਟਸ ਸੈਂਟਰ ਚਲਾ ਰਹੇ ਵਾਸੀ ਮਨਜਿੰਦਰ ਸਿੰਘ ਨੂੰ ਵੀਰਵਾਰ ਦੀ ਰਾਤ ਨੂੰ ਉਸਦੇ ਪਿੰਡ ਨੇੜੇ ਤਿੰਨ ਹਥਿਆਰਬੰਦ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ| ਮਨਜਿੰਦਰ ਸਿੰਘ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ| ਉਹ ਇਲਾਕੇ ਦੇ ਅੱਡਾ ਤੂਤ ਤੋਂ ਵੀਰਵਾਰ ਦੀ ਰਾਤ ਨੂੰ ਆਪਣਾ ਆਈਲੈਟਸ ਸੈਂਟਰ ਬੰਦ ਕਰ ਕੇ ਮੋਟਰਸਾਈਕਲ ’ਤੇ ਘਰ ਨੂੰ ਪਰਤ ਰਿਹਾ ਕਿ ਰਾਹ ਵਿੱਚ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ| ਥਾਣਾ ਵਲਟੋਹਾ ਦੀ ਐੱਸ ਐੱਚ ਓ ਸੁਨੀਤਾ ਰਾਣੀ ਨੇ ਦੱਸਿਆ ਕਿ ਮਨਜਿੰਦਰ ਸਿੰਘ ’ਤੇ ਹਮਲਾ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਉਸ ’ਤੇ ਹਮਲਾ ਕਰਨ ਦੇ ਕਾਰਨ ਤੋਂ ਅਨਜਾਣ ਹੈ ਅਤੇ ਦਾਅਵਾ ਕਰਦਾ ਹੈ ਕਿ ਉਸਦੀ ਕਿਸੇ ਨਾਲ ਕਿਸੇ ਕਿਸਮ ਦੀ ਦੁਸ਼ਮਣੀ ਨਹੀਂ ਹੈ| ਪੁਲੀਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Advertisement

Advertisement