For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਕ ਨੇ ਰਾਜ ਭਵਨ ਵਿੱਚ ਬੂਟਾ ਲਗਾਇਆ

07:34 AM Sep 15, 2024 IST
ਪ੍ਰਸ਼ਾਸਕ ਨੇ ਰਾਜ ਭਵਨ ਵਿੱਚ ਬੂਟਾ ਲਗਾਇਆ
ਰਾਜ ਭਵਨ ਵਿੱਚ ਬੂਟਾ ਲਾਉਂਦੇ ਹੋਏ ਗੁਲਾਬ ਚੰਦ ਕਟਾਰੀਆ ਤੇ ਅਨੀਤਾ ਕਟਾਰੀਆ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਪਣੀ ਪਤਨੀ ਅਨੀਤਾ ਕਟਾਰੀਆ ਨਾਲ ‘ਇੱਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਪੰਜਾਬ ਰਾਜ ਭਵਨ ਦੇ ਕੈਂਪਸ ਵਿੱਚ ‘ਰੁਦਰਾਕਸ਼’ ਦੇ ਬੂਟੇ ਦੇ ਨਾਲ ਨਾਲ ਹੋਰ ਕਈ ਫਲਦਾਰ ਬੂਟੇ ਵੀ ਲਾਏ। ਇਸ ਮੌਕੇ ਪੰਜਾਬ ਰਾਜ ਭਵਨ ਦੇ ਅਧਿਕਾਰੀਆਂ ਵੱਲੋਂ ਵੀ ਵੱਖ-ਵੱਖ ਫਲਦਾਰ ਰੁੱਖਾਂ ਦੇ ਬੂਟੇ ਲਗਾਏ ਗਏ। ਸ੍ਰੀ ਕਟਾਰੀਆ ਨੇ ਕਿਹਾ ਕਿ ਇਹ ਬੂਟੇ ਲਗਾਉਣ ਦੀ ਮੁਹਿੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆਂ ਗਲੋਬਲ ਵਾਰਮਿੰਗ ਕਾਰਨ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੀ ਹੈ। ਇਸ ਕਾਰਨ ਮੌਸਮ ਅਤੇ ਕੁਦਰਤ ਦਾ ਸੰਤੁਲਨ ਵਿਗੜ ਰਿਹਾ ਹੈ। ਇਸ ਨਾਲ ਧਰਤੀ ਉੱਤੇ ਮਨੁੱਖਾਂ ਸਣੇ ਹੋਰ ਜੀਵ-ਜੰਤੂਆਂ ਲਈ ਵੀ ਬਹੁਤ ਸਾਰੇ ਖ਼ਤਰੇ ਪੈਦਾ ਹੋ ਰਹੇ ਹਨ।
ਸ੍ਰੀ ਕਟਾਰੀਆ ਨੇ ਕਿਹਾ ਕਿ ਜਿਸ ਤਰ੍ਹਾਂ ਦੁਨੀਆਂ ਪ੍ਰਗਤੀ ਦੇ ਰਾਹ ’ਤੇ ਅੱਗੇ ਵਧ ਰਹੀ ਹੈ, ਅੱਜ ਭਾਰਤ ਵਿੱਚ ਹੀ ਨਹੀਂ ਸਗੋਂ ਪੂਰੀ ਦੁਨੀਆਂ ਵਿੱਚ ਵਾਤਾਵਰਨ ਸੁਰੱਖਿਆ ਸਬੰਧੀ ਚਿੰਤਾ ਦਾ ਮਾਹੌਲ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਜਲਵਾਯੂ ਤਬਦੀਲੀ ਦੀ ਸਮੱਸਿਆ ਦਾ ਸਹੀ ਹੱਲ ਹੈ। ਰਾਜਪਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਰੱਖਣ ਲਈ ਬੂਟੇ ਲਗਾਉਣ ਲਈ ਇਸ ਨੇਕ ਕਾਰਜ ਵਿੱਚ ਅੱਗੇ ਆਉਣ ਅਤੇ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਮੌਕੇ ਰਾਜਪਾਲ ਪੰਜਾਬ ਦੇ ਵਧੀਕ ਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਪੰਜਾਬ ਰਾਜ ਭਵਨ ਦੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੀ ਮੌਜੂਦ ਸਨ।

Advertisement

Advertisement
Advertisement
Author Image

Advertisement