ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਠ ਦੀ ਦੁਪਹਿਰ ਨੇ ਲੋਕਾਂ ਦੇ ਪਸੀਨੇ ਛੁਡਾਏ

08:29 PM May 23, 2024 IST
New Delhi, May 23 (ANI): Children take bath in a canal to beat the heat on a hot summer day, at Kondli in New Delhi on Thursday. (ANI Photo/Shrikant SIngh)

ਆਤਿਸ਼ ਗੁਪਤਾ/ਮਨਧੀਰ ਸਿੰਘ ਦਿਓਲ

Advertisement

ਚੰਡੀਗੜ੍ਹ, 23 ਮਈ

ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਪਿਛਲੇ ਇਕ ਹਫ਼ਤੇ ਤੋਂ ਪੈ ਰਹੀ ਅਤਿ ਦੀ ਗਰਮੀ ਨੇ ਸਾਰਿਆਂ ਦੀ ਜਿਉਣਾ ਮੁਸ਼ਕਲ ਕਰ ਦਿੱਤਾ ਹੈ। ਲੂ ਚੱਲਣ ਕਰਕੇ ਲੋਕ ਘਰ ਤੋਂ ਘੱਟ ਬਾਹਰ ਨਿਕਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਗਰਮੀ ਕਰਕੇ ਬੇਹੋਸ਼ ਹੋਣ ਲੱਗੇ ਪਏ ਹਨ। ਉੱਧਰ ਮੌਸਮ ਵਿਭਾਗ ਵੱਲੋਂ ਅਜਿਹੀ ਗਰਮੀ 27 ਮਈ ਤੱਕ ਲਗਾਤਾਰ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਸੂਬੇ ਵਿੱਚ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਤੱਕ ਵੀ ਪਹੁੰਚ ਸਕਦਾ ਹੈ। ਅੱਜ ਪੰਜਾਬ ਦਾ ਫਿਰੋਜ਼ਪੁਰ ਸ਼ਹਿਰ ਸਭ ਤੋਂ ਗਰਮ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 43.4 ਡਿਗਰੀ ਸੈਲਸੀਅਸ ਦਰਜ ਕੀਤਾ ਹੈ।

Advertisement

ਇਸੇ ਦੌਰਾਨ ਦਿੱਲੀ-ਐੱਨਸੀਆਰ ਦੇ ਇਲਾਕਿਆਂ ਵਿੱਚ ਗਰਮੀ ਦੀ ਮਾਰ ਜਾਰੀ ਹੈ ਅਤੇ ਅਗਲੇ ਦਿਨਾਂ ਤੱਕ ਵੀ ਇਸੇ ਤਰ੍ਹਾਂ ਲੋਕਾਂ ਨੂੰ ਗਰਮੀ ਦੀ ਮਾਰ ਸਹਿਣੀ ਪਵੇਗੀ। ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 27 ਮਈ ਤੱਕ ਮੌਸਮ ਇਸੇ ਤਰ੍ਹਾਂ ਦਾ ਹੀ ਰਹੇਗਾ, ਜਿਸ ਕਰ ਕੇ ਦਿੱਲੀ ਵਾਸੀਆਂ ਨੂੰ ਅਜੇ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਅੱਜ ਦਿੱਲੀ ਦੇ ਕਈ ਇਲਾਕਿਆਂ ਵਿੱਚ ਤਾਪਮਾਨ 46 ਡਿਗਰੀ ਦੇ ਕਰੀਬ ਰਿਹਾ, ਜਦੋਂਕਿ ਔਸਤਨ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਵੀ 31 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ 27 ਮਈ ਤੱਕ ਘੱਟੋ-ਘੱਟ ਤਾਪਮਾਨ ਵਿੱਚ ਵੀ ਕੋਈ ਤਬਦੀਲੀ ਨਹੀਂ ਆਵੇਗੀ ਅਤੇ ਤਾਪਮਾਨ 32 ਡਿਗਰੀ ਦੇ ਆਸ-ਪਾਸ ਹੀ ਟਿਕਿਆ ਰਹੇਗਾ।

 

Advertisement
Advertisement