ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀਬਾੜੀ ਵਿਭਾਗ ਨੇ ਕੀਟਨਾਸ਼ਕਾਂ ਤੇ ਖਾਦ ਦੇ ਸੈਂਪਲ ਭਰੇ

06:49 AM Aug 30, 2024 IST
ਕੀਟਨਾਸ਼ਕਾਂ ਦੇ ਸੈਂਪਲ ਭਰਦੇ ਹੋਏ ਖੇਤੀਬਾੜੀ ਅਫ਼ਸਰ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਅਗਸਤ
ਸੰਗਰੂਰ ਜ਼ਿਲ੍ਹੇ ਵਿੱਚ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪਲਾਂਟ ਪ੍ਰੋਟੈਕਸ਼ਨ) ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਪੰਜਾਬ ਦੀਆ ਮੰਡੀਆਂ ਦੀ ਚੈਕਿੰਗ ਕਰਦਿਆਂ ਸ਼ੱਕੀ ਕੀਟਨਾਸ਼ਕਾਂ ਦੇ ਕੁੱਲ 7 ਅਤੇ ਖਾਦਾਂ ਦੇ 2 ਨਮੂਨੇ ਭਰੇ ਗਏ। ਉਨ੍ਹਾਂ ਵੱਲੋਂ ਹਰਿਆਣੇ ਤੋਂ ਅਣਅਧਿਕਾਰਤ ਤੌਰ ’ਤੇ ਖਰੀਦੇ ਸਟਾਕ ਦੀ ਵਿਕਰੀ ਬੰਦ ਕਰਦਿਆਂ ਐਕਟ ਅਨੁਸਾਰ ਬਣਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਚੈਕਿੰਗ ਦੌਰਾਨ ਹਲਕਾ ਲਹਿਰਾਗਾਗਾ ਦੇ ਡੀਲਰਾਂ ਵੱਲੋਂ ਅਣਅਧਿਕਾਰਤ ਤੌਰ ’ਤੇ ਹਰਿਆਣਾ ਪਾਸੋਂ ਖਰੀਦੇ ਸਟਾਕ ਤੋਂ ਸਪਲਾਈ ਕੀਤੇ ਸਟਾਕ ਦੀ ਪਹਿਲ ਦੇ ਆਧਾਰ ’ਤੇ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਖਤ ਹਦਾਇਤ ਕੀਤੀ ਗਈ ਕਿ ਹਰਿਆਣੇ ਤੋਂ ਅਣਅਧਿਕਾਰਤ ਤੌਰ ’ਤੇ ਖਰੀਦ ਕਰਨ ਵਾਲੇ ਕੀਟਨਾਸ਼ਕ ਅਤੇ ਖਾਦ ਵਿਕਰੇਤਾਵਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਭਰੇ ਗਏ ਨਮੂਨੇ ਜਾਂਚ ਲਈ ਪ੍ਰਯੋਗਸ਼ਾਲਾ ਵਿੱਚ ਭੇਜੇ ਜਾਣਗੇ ਅਤੇ ਉਨ੍ਹਾਂ ਵੱਲੋਂ ਨਤੀਜੇ ਆਉਣ ਤੇ ਐਕਟ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਡਾ. ਹਰਬੰਸ ਸਿੰਘ ਚਹਿਲ, ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ, ਡਾ. ਇੰਦਰਜੀਤ ਸਿੰਘ ਭੱਟੀ, ਖੇਤੀਬਾੜੀ ਅਫ਼ਸਰ, ਡਾ. ਜਤਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਮੁਹਾਲੀ, ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਮੁਹਾਲੀ, ਡਾ. ਸਵਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ( ਇਨਫੋ.), ਸੰਗਰੂਰ ਡਾ. ਨਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਪੀ.ਪੀ,ਸੰਗਰੂਰ ਮੌਜੂਦ ਸਨ।

Advertisement

Advertisement