For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ ਸ਼੍ਰੇਣੀ’ ਵਿੱਚ ਪੁੱਜੀ

11:44 AM Oct 20, 2024 IST
ਦਿੱਲੀ ਵਿੱਚ ਹਵਾ ਦੀ ਗੁਣਵੱਤਾ ‘ਖ਼ਰਾਬ ਸ਼੍ਰੇਣੀ’ ਵਿੱਚ ਪੁੱਜੀ
ਹਵਾ ਪ੍ਰਦੂਸ਼ਣ ਘਟਾਉਣ ਲਈ ਪਾਣੀ ਦਾ ਛਿੜਕਾਅ ਕਰਦੇ ਹੋਏ ਨਿਗਮ ਮੁਲਾਜ਼ਮ। -ਫੋਟੋ: ਏਐਨਆਈ
Advertisement

ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਮੌਸਮ ਵਿੱਚ ਬਦਲਾਅ ਕਾਰਨ ਕੌਮੀ ਰਾਜਧਾਨੀ ’ਚ ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ ’ਚ ਪਹੁੰਚ ਗਈ ਹੈ ਅਤੇ ਦੀਵਾਲੀ ਤੋਂ ਬਾਅਦ ਪ੍ਰਦੂਸ਼ਣ ਹੋਰ ਵਧਣ ਦੀ ਸੰਭਾਵਨਾ ਹੈ। ਖਬਰ ਏਜੰਸੀ ਪੀਟੀਆਈ ਨਾਲ ਗੱਲਬਾਤ ਕਰਦਿਆਂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਧੂੜ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ ਦਿੱਲੀ ਵਿੱਚ ਅੱਜ ਸਵੇਰੇ 9 ਵਜੇ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਖਰਾਬ’ ਸ਼੍ਰੇਣੀ (273) ਵਿੱਚ ਦਰਜ ਕੀਤਾ ਗਿਆ ਹੈ। ਕੁਝ ਖੇਤਰਾਂ ਵਿੱਚ ਹਵਾ ਦੀ ਗੁਣਵੱਤਾ ਬਹੁਤ ਮਾੜੀ ਰਹੀ। ਅੰਕੜਿਆਂ ਅਨੁਸਾਰ ਮੁੰਡਕਾ ਅਤੇ ਬਵਾਨਾ ਵਿੱਚ ਹਵਾ ਦੀ ਗੁਣਵੱਤਾ ਦਾ ਪੱਧਰ 366, ਵਜ਼ੀਰਪੁਰ ਵਿੱਚ 355, ਜਹਾਂਗੀਰਪੁਰੀ ਵਿੱਚ 347 ਅਤੇ ਆਨੰਦ ਵਿਹਾਰ ਵਿੱਚ 333 ਦਰਜ ਕੀਤਾ ਗਿਆ ਜੋ ਕਿ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਆਉਂਦਾ ਹੈ। ਗੋਪਾਲ ਰਾਏ ਨੇ ਕਿਹਾ ਕਿ ਮੌਸਮ ਵਿੱਚ ’ਚ ਬਦਲਾਅ ਕਾਰਨ ਦਿੱਲੀ ਦੀ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ’ਚ ਪਹੁੰਚ ਗਈ ਹੈ ਅਤੇ ਤਾਪਮਾਨ ਡਿੱਗਣ ਨਾਲ ਸਥਿਤੀ ਹੋਰ ਵਿਗੜ ਸਕਦੀ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਤੋਂ ਬਾਅਦ ਹਵਾ ਦੀ ਗੁਣਵੱਤਾ ਖ਼ਰਾਬ ਹੋਣ ਦੀ ਸੰਭਾਵਨਾ ਹੈ। ਮੰਤਰੀ ਨੇ ਕਿਹਾ, ‘‘ਅਸੀਂ ਅਜਿਹੀ ਐਮਰਜੈਂਸੀ ਸਥਿਤੀ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ। 2.5 ਲੱਖ ਦੇ ਕਰੀਬ ਨਿਰੀਖਣ ਕੀਤੇ ਜਾ ਚੁੱਕੇ ਹਨ ਅਤੇ ਸ਼ਹਿਰ ਭਰ ਵਿੱਚ ਧੂੜ ਵਿਰੋਧੀ ਮੁਹਿੰਮ ਪੂਰੇ ਜ਼ੋਰਾਂ ਨਾਲ ਚਲਾਈ ਜਾ ਰਹੀ ਹੈ। ਜਿੱਥੇ ਕਿਤੇ ਵੀ ਉਲੰਘਣਾ ਪਾਈ ਜਾਂਦੀ ਹੈ, ਜੁਰਮਾਨਾ ਲਗਾਇਆ ਜਾ ਰਿਹਾ ਹੈ।’’ ਰਾਏ ਨੇ ਕਿਹਾ ਕਿ ਹੁਣ ਤੱਕ ਧੂੜ ਕੰਟਰੋਲ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲੋਕਾਂ ’ਤੇ ਕੁੱਲ 17 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਤੁਰੰਤ ਕਾਰਵਾਈ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਆਨੰਦ ਵਿਹਾਰ ‘ਚ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ਦਰਜ ਹੋਣ ‘ਤੇ ਰਾਏ ਨੇ ਕਿਹਾ ਕਿ ਸਰਕਾਰ ਨੇ ਖੇਤਰ ’ਚ 10 ‘ਐਂਟੀ-ਸਮੋਗ ਗਨ’ ਤਾਇਨਾਤ ਕੀਤੀਆਂ ਹਨ। ਉਨ੍ਹਾਂ ਕਿਹਾ, ‘‘ਅਸੀਂ ਧੂੜ ਦੇ ਪ੍ਰਦੂਸ਼ਣ ਨੂੰ ਕਾਬੂ ਵਿਚ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ ਪਰ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਲਈ ਸਾਨੂੰ ਲੋਕਾਂ ਦੇ ਸਹਿਯੋਗ ਦੀ ਲੋੜ ਹੈ।’’ -ਪੀਟੀਆਈ

Advertisement

‘ਆਪ’ ਨੇ ਯਮੁਨਾ ਦੀ ਸਫ਼ਾਈ ਵੱਲ ਧਿਆਨ ਨਹੀਂ ਦਿੱਤਾ: ਮਲਹੋਤਰਾ

ਨਵੀਂ ਦਿੱਲੀ: ਪੂਰਬੀ ਦਿੱਲੀ ਤੋਂ ਸੰਸਦ ਮੈਂਬਰ ਹਰਸ਼ ਮਲਹੋਤਰਾ ਨੇ ਯਮੁਨਾ ਪ੍ਰਦੂਸ਼ਣ ਲਈ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਯਮੁਨਾ ਦੀ ਸਫ਼ਾਈ ਕਦੇ ਵੀ ‘ਆਪ’ ਦੀ ਤਰਜੀਹ ਨਹੀਂ ਰਹੀ। ਮਲਹੋਤਰਾ ਨੇ ਇਹ ਨਿਸ਼ਾਨਾ ਭਾਜਪਾ ਦੇ ਬੁਲਾਰੇ ਅਨਿਲ ਗੁਪਤਾ ਅਤੇ ਸਥਾਨਕ ਕੌਂਸਲਰ ਬ੍ਰਹਮ ਸਿੰਘ ਨਾਲ ਕਾਲਿੰਦੀ ਕੁੰਜ ਵਿੱਚ ਨਦੀ ਦਾ ਦੌਰਾ ਕਰਨ ਮੌਕੇ ਸੇਧਿਆ। ਮਲਹੋਤਰਾ ਨੇ ਕਿਹਾ, ‘‘ਦਿੱਲੀ ਸਰਕਾਰ ਨੇ ਯਮੁਨਾ ਦੀ ਸਫਾਈ ਬਾਰੇ ਸਿਰਫ ਝੂਠ ਅਤੇ ਭਰਮ ਫੈਲਾਇਆ ਹੈ।’’ ਉਨ੍ਹਾਂ ਕਿਹਾ ਕਿ ਇੱਕ ਦਹਾਕੇ ਦੇ ਵਾਅਦਿਆਂ ਦੇ ਬਾਵਜੂਦ ਯਮੁਨਾ ਵਿੱਚ ਪ੍ਰਦੂਸ਼ਣ ਵਧਿਆ ਤੇ ਇਸ ਨਾਲ ਨੇੜੇ ਰਹਿਣ ਵਾਲੇ ਲੋਕਾਂ ਦੀ ਸਿਹਤ ਲਈ ਗੰਭੀਰ ਖਤਰਾ ਪੈਦਾ ਹੋ ਗਿਆ। ਮਾਹਰਾਂ ਨੇ ਨਦੀ ਵਿੱਚ ਡੁਬਕੀ ਲਗਾਉਣ ਦੇ ਵਿਰੁੱਧ ਚਿਤਾਵਨੀ ਦਿੱਤੀ ਹੈ, ਭਾਵੇਂ ਲੋਕ ਛੱਠ ਲਈ ਤਿਆਰ ਹੋ ਰਹੇ ਹਨ। ਦਿੱਲੀ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। -ਪੀਟੀਆਈ

Advertisement

Advertisement
Author Image

Advertisement