ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਸੁਧਾਰ ਲਹਿਰ ਵੱਲੋਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ

08:29 AM Sep 09, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 8 ਸਤੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਵੀ ਅੱਜ ਸੂਬਾ ਸਰਕਾਰ ਵੱਲੋਂ ਤੇਲ ਕੀਮਤਾਂ ਵਧਾਉਣ ਅਤੇ ਬਿਜਲੀ ਸਬਸਿਡੀ ਵਾਪਸ ਲੈ ਕੇ ’ਤੇ ਲੋਕਾਂ ’ਤੇ ਵਾਧੂ ਬੋਝ ਪਾਉਣ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਇਸ ’ਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪ੍ਰਜ਼ੀਡੀਅਮ ਮੈਂਬਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਮੈਂਬਰਾਂ ਵੱਲੋਂ ਜ਼ਿਲ੍ਹਾ ਵਾਰ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ 9 ਸਤੰਬਰ ਨੂੰ ਜਲੰਧਰ, ਸੰਗਰੂਰ, ਮੁਹਾਲੀ ਤੇ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸੇ ਤਰ੍ਹਾਂ 10 ਸਤੰਬਰ ਨੂੰ ਹੁਸ਼ਿਆਰਪੁਰ, ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮਾਨਸਾ ਅਤੇ 11 ਸਤੰਬਰ ਨੂੰ ਗੁਰਦਾਸਪੁਰ, ਤਰਨ ਤਾਰਨ, ਬਠਿੰਡਾ, ਬਰਨਾਲਾ, ਮੋਗਾ ਤੇ ਰੋਪੜ ਤੇ 12 ਸਤੰਬਰ ਦਿਨ ਵੀਰਵਾਰ ਨੂੰ ਫਿਰੋਜ਼ਪੂਰ, ਕਪੂਰਥਲਾ, ਫਾਜ਼ਿਲਕਾ ਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਬਾਅਦ 13 ਸਤੰਬਰ ਨੂੰ ਜ਼ਿਲ੍ਹਾ ਫਰੀਦਕੋਟ, ਨਵਾਂ ਸ਼ਹਿਰ, ਪਠਾਨਕੋਟ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਪੈਟਰੋਲ-ਡੀਜ਼ਲ, ਬਿਜਲੀ, ਰਜਿਸਟਰੀ ਰੇਟ, ਵਾਹਨਾਂ ਦੇ ਟੈਕਸ ਅਤੇ ਬੱਸਾਂ ਦੇ ਕਿਰਾਏ ਦੇ ਰੇਟ ਵਧਾਉਣ ਨਾਲ ਜਨਤਾ ’ਤੇ ਬਹੁਤ ਵੱਡਾ ਬੋਝ ਪਾਇਆ ਜਾ ਰਿਹਾ ਹੈ। ਸਰਕਾਰ ਇਸ ਬੇਲੋੜੇ ਬੋਝ ਨੂੰ ਤੁਰੰਤ ਵਾਪਸ ਲਵੇ ਤੇ ਫਿਜ਼ੂਲਖ਼ਰਚੀ ਘਟਾ ਕੇ ਇਸ ਖੱਪੇ ਨੂੰ ਪੂਰਾ ਕਰੇ।
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਹਕੀਕਤ ਵਿਚ ਆਮ ਲੋਕਾਂ ਲਈ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਵਾਧੂ ਦੇ ਟੈਕਸ ਲਾ ਕੇ ਉਨ੍ਹਾਂ ’ਤੇ ਵਿੱਤੀ ਬੋਝ ਪਾ ਦਿੱਤਾ ਹੈ ਜਿਸ ਕਾਰਨ ਆਮ ਲੋਕਾਂ ਦੀ ਪ੍ਰੇਸ਼ਾਨੀ ਵਧ ਗਈ ਹੈ।

Advertisement

Advertisement