For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਸੁਧਾਰ ਲਹਿਰ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ

10:15 AM Sep 10, 2024 IST
ਅਕਾਲੀ ਦਲ ਸੁਧਾਰ ਲਹਿਰ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ
ਪਟਿਆਲਾ ਵਿੱਚ ਡੀਸੀ ਨੂੰ ਮੰਗ ਪੱਤਰ ਦਿੰਦੇ ਹੋਏ ਸੁਧਾਰ ਲਹਿਰ ਦੇ ਆਗੂ।
Advertisement

ਗੁਰਨਾਮ ਸਿੰਘ ਅਕੀਦਾ
ਪਟਿਆਲਾ, 9 ਸਤੰਬਰ
ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ ਖ਼ਤਮ ਕਰਨ, ਡੀਜ਼ਲ-ਪੈਟਰੋਲ ਅਤੇ ਬੱਸਾਂ ਦੇ ਕਿਰਾਏ ਵਿੱਚ ਵਾਧੇ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਸੌਂਪਿਆ। ਡੀਸੀ ਨੂੰ ਮੰਗ ਪੱਤਰ ਦਿੰਦਿਆਂ ਪ੍ਰਜ਼ੀਡੀਅਮ ਮੈਂਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਲੋਕਾਂ ਤੇ ਵਾਧੂ ਬੋਝ ਪਾਇਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੇਕਰ ਸਰਕਾਰ ਨੇ ਇਹ ਵਾਧੂ ਕੀਮਤਾਂ ਵਾਪਸ ਨਾ ਲਈਆਂ ਤਾਂ ਪੰਜਾਬ ਵਿਚ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਸਾਬਕਾ ਚੇਅਰਮੈਨ ਰਣਧੀਰ ਸਿੰਘ ਰੱਖੜਾ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਹਰਿੰਦਰਪਾਲ ਸਿੰਘ ਟੌਹੜਾ, ਭੁਪਿੰਦਰ ਸਿੰਘ ਸ਼ੇਖ਼ੂਪੁਰਾ ਹਲਕਾ ਇੰਚਾਰਜ ਘਨੌਰ ਤੇ ਸੁਖਵਿੰਦਰ ਸਿੰਘ ਰਾਜਲਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਆਦਿ ਮੌਜੂਦ ਸਨ। ਮੰਗ ਪੱਤਰ ਵਿੱਚ ਸੁਧਾਰ ਲਹਿਰ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਡੀਜ਼ਲ ਤੇ 92 ਪੈਸੇ ਅਤੇ ਪੈਟਰੋਲ ਤੇ 62 ਪੈਸੇ ਵੈਟ ਵਧਾ ਦਿੱਤੇ ਜਾਣ ਦਾ ਮੁੱਦਾ ਚੁੱਕਿਆ ਗਿਆ। ਇਸ ਦੇ ਨਾਲ ਹੀ ਬਿਜਲੀ ਦਰਾਂ ਵਿਚ 7 ਕਿੱਲੋਵਾਟ ਤੱਕ 3 ਰੁਪਏ ਪ੍ਰਤੀ ਯੂਨਿਟ ਤੱਕ ਮਿਲਦੀ ਸਬਸਿਡੀ ਖ਼ਤਮ ਕਰਨ ਦਾ ਮੁੱਦਾ ਉਠਾਉਂਦੇ ਹੋਏ ਇਸ ਨੂੰ ਸੂਬਾ ਵਾਸੀਆਂ ’ਤੇ ਪਾਇਆ ਗਿਆ ਵੱਡਾ ਬੋਝ ਕਰਾਰ ਦਿੰਦਿਆਂ ਪੰਜਾਬ ਦੇ ਰਾਜਪਾਲ ਤੋਂ ਇਸ ਨੂੰ ਵਾਪਸ ਕਰਵਾਉਣ ਦੀ ਮੰਗ ਰੱਖੀ। ਇਸ ਮੌਕੇ ਕੁਲਦੀਪ ਸਿੰਘ ਹਰਪਾਲਪੁਰ, ਕੁਲਦੀਪ ਸਿੰਘ ਸ਼ਮਸਪੁਰ, ਸੁਖਦੇਵ ਸਿੰਘ ਅਲੀਪੁਰ ਤੇ ਮਨਜੀਤ ਸਿੰਘ ਮੱਲੇਵਾਲ ਆਦਿ ਹਾਜ਼ਰ ਸਨ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੱਦੇ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਸੀਨੀਅਰ ਆਗੂ ਤੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ‘ਆਪ’ ਸਰਕਾਰ ਵਲੋਂ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਖ਼ਿਲਾਫ਼ ਇਥੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਰਾਜਪਾਲ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਪਾਰਟੀ ਆਗੂ ਕੌਰ ਸਿੰਘ ਮੌੜਾਂ, ਜਸਵਿੰਦਰ ਸਿੰਘ ਖਾਲਸਾ, ਸਤਿਗੁਰ ਸਿੰਘ ਨਮੋਲ, ਹਰਵਿੰਦਰ ਸਿੰਘ ਕਾਕੜਾ, ਜਸਵਿੰਦਰ ਸਿੰਘ ਪ੍ਰਿੰਸ, ਕੇਵਲ ਸਿੰਘ ਜਲਾਨ ਅਤੇ ਰਿਪੁਦਮਨ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਡੀਜ਼ਲ, ਪੈਟਰੋਲ ਤੇ ਹੋਰ ਵਸਤਾਂ ਗੁਆਂਢੀ ਸੂਬਿਆਂ ਤੋਂ ਵੀ ਮਹਿੰਗੀਆਂ ਕਰਕੇ ਰੱਖ ਦਿੱਤੀਆਂ ਹਨ।
ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੇ ਟੈਕਸਾਂ ਨਾਲ ਐਨੀ ਮਹਿੰਗਾਈ ਹੋ ਗਈ ਹੈ ਕਿ ਆਮ ਲੋਕਾਂ ਦਾ ਜਿਉਣਾ ਦੁਭੱਰ ਹੋ ਗਿਆ ਹੈ। ਇਸ ਮੌਕੇ ਸੁਖਜਿੰਦਰ ਸਿੰਘ ਸਿੰਧੜਾ, ਕੁਲਵੰਤ ਸਿੰਘ ਗਹਿਲਾਂ, ਏ.ਪੀ. ਸਿੰਘ ਬਾਬਾ, ਮਨਿੰਦਰ ਸਿੰਘ ਲਖਮੀਰਵਾਲਾ ਤੇ ਵਰਿੰਦਰਪਾਲ ਸਿੰਘ ਟੀਟੂ ਆਦਿ ਹਾਜ਼ਰ ਸਨ।

Advertisement
Advertisement
Author Image

Advertisement