For the best experience, open
https://m.punjabitribuneonline.com
on your mobile browser.
Advertisement

ਅਕਾਲੀ ਆਗੂ ਨੇ ਕੰਗਨਾ ਰਣੌਤ ਵੱਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਨਿੰਦਾ ਕੀਤੀ

08:54 AM Jun 09, 2024 IST
ਅਕਾਲੀ ਆਗੂ ਨੇ ਕੰਗਨਾ ਰਣੌਤ ਵੱਲੋਂ ਵਰਤੀ ਭੱਦੀ ਸ਼ਬਦਾਵਲੀ ਦੀ ਨਿੰਦਾ ਕੀਤੀ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਜੂਨ
ਅਕਾਲੀ ਆਗੂ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਚੁਣੀ ਗਈ ਕੰਗਨਾ ਰਣੌਤ ਦੀ ਭੱਦੀ ਭਾਸ਼ਾ ਦੀ ਨਿੰਦਾ ਕਰਦਿਆਂ ਕਿਹਾ ਕਿ ਜਿਵੇਂ ਕੱਲ੍ਹ ਕੰਗਨਾ ਨੇ ਇੱਕ ਵਾਰ ਫਿਰ ਪੰਜਾਬੀਆਂ ਪ੍ਰਤੀ ਜ਼ਹਿਰ ਉਗਲਦੇ ਹੋਏ ਪੰਜਾਬ ਵਿੱਚ ਆਤੰਕਵਾਦ ਵਧਣ ਦਾ ਜ਼ਿਕਰ ਕੀਤਾ, ਇਹ ਉਸ ਦੀ ਤੰਗ ਮਾਨਸਿਕਤਾ ਨੂੰ ਦਰਸਾਉਂਦਾ ਹੈ। ਅਜਿਹੇ ਲੋਕਾਂ ਦਾ ਸੰਸਦ ਮੈਂਬਰ ਚੁਣਿਆ ਜਾਣਾ ਦੇਸ਼ ਲਈ ਨੁਕਸਾਨਦਾਇਕ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਕੰਗਨਾ ਨੂੰ ਉਸ ਦੇ ਕੀਤੇ ਦੀ ਸਜ਼ਾ ਮਿਲੀ ਹੈ।
ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਕਿ ਕੱਲ੍ਹ ਦੇਰ ਸ਼ਾਮ ਚੰਡੀਗੜ੍ਹ ਹਵਾਈ ਅੱਡੇ ‘’ਤੇ ਇੱਕ ਸੁਰੱਖਿਆ ਅਧਿਕਾਰੀ ਵੱਲੋਂ ਕੰਗਨਾ ਰਣੌਤ ਨੂੰ ਕਥਿਤ ਥੱਪੜ ਮਾਰੇ ਜਾਣ ਦੀ ਗੱਲ ਸਾਹਮਣੇ ਆਈ। ਸੋਸ਼ਲ ਮੀਡੀਆ ’ਤੇ ਆਈ ਵੀਡੀਓ ਵਿੱਚ ਜਿਵੇਂ ਮਹਿਲਾ ਸੁਰੱਖਿਆ ਅਧਿਕਾਰੀ ਨੇ ਸਾਫ਼ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਕੰਗਨਾ ਵੱਲੋਂ ਕਿਸਾਨਾਂ ਪ੍ਰਤੀ ਭੱਦੀਆਂ ਟਿੱਪਣੀਆਂ ਕਰਨ ਕਾਰਨ ਉਸ ਦੇ ਮਨ ਵਿੱਚ ਰੋਸ ਸੀ ਜਿਸ ਕਰਕੇ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਉਨ੍ਹਾਂ ਕਿਹਾ ਕਿ ਕੁਲਵਿੰਦਰ ਕੌਰ ਦਾ ਅਜਿਹਾ ਕਰਨਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਮਿਹਨਤੀ ਵਰਗ ਦਾ ਮਸ਼ਹੂਰ ਹਸਤੀਆਂ, ਸਿਆਸਤਦਾਨਾਂ ਅਤੇ ਉਦਯੋਗਪਤੀਆਂ ਦੀ ਸ਼ਕਤੀ ਦੇ ਦੁਰਪਯੋਗ ਦੇ ਖ਼ਿਲਾਫ ਮੂੰਹ ਤੋੜਵਾਂ ਜਵਾਬ ਹੈ। ਹੁਣ ਕਿਸਾਨਾਂ ਅਤੇ ਦੇਸ਼ ਦੇ ਅਮਨ-ਪਸੰਦ ਲੋਕਾਂ ਨੂੰ ਚਾਹੀਦਾ ਹੈ ਕਿ ਕੁਲਵਿੰਦਰ ਕੌਰ ਦੇ ਸਮਰਥਨ ਵਿੱਚ ਆਉਣਾ ਚਾਹੀਦਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×