ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁੰਵਰ ਵਿਜੈ ਪ੍ਰਤਾਪ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਹੋਵੇ: ਬਾਜਵਾ

08:17 AM Apr 19, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਅਪਰੈਲ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਨਸ਼ਾ ਤਸਕਰੀ ਨੂੰ ਲੈ ਕੇ ਲਾਏ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵਿਧਾਇਕ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ’ਤੇ ਗੰਭੀਰ ਦੋਸ਼ ਲਗਾਏ ਹਨ। ਬਾਜਵਾ ਨੇ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਸਾਬਕਾ ਆਈਪੀਐੱਸ ਅਧਿਕਾਰੀ ਹਨ, ਇਸ ਲਈ ਉਨ੍ਹਾਂ ਵੱਲੋਂ ਲਗਾਏ ਗਏ ਦੋਸ਼ ਕਿਸੇ ਵੱਡੇ ਸਬੂਤਾਂ ’ਤੇ ਆਧਾਰਿਤ ਹੀ ਹੋਣਗੇ। ਇਸ ਲਈ ਉਕਤ ਮੁੱਦੇ ’ਤੇ ਪੂਰੀ ਜਾਂਚ ਹੋਣੀ ਚਾਹੀਦੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਜਦੋਂ ਕੁੰਵਰ ਪ੍ਰਤਾਪ ਨੇ ਇਹ ਦੋਸ਼ ਲਗਾਏ ਤਾਂ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਕੁਲਦੀਪ ਧਾਲੀਵਾਲ ਵੀ ਮੌਜੂਦ ਸਨ। ਉਨ੍ਹਾਂ ਨੂੰ ਇਸ ਮੌਕੇ ਭਰੋਸਾ ਦੇਣਾ ਚਾਹੀਦਾ ਸੀ ਕਿ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾਵੇਗੀ ਪਰ ਉਹ ਇਸ ਮੁੱਦੇ ’ਤੇ ਇਕ ਸ਼ਬਦ ਵੀ ਬੋਲਣ ਵਿਚ ਅਸਫ਼ਲ ਰਹੇ ਅਤੇ ਚੁੱਪ ਰਹਿਣ ਨੂੰ ਤਰਜੀਹ ਦਿੱਤੀ।

Advertisement

Advertisement
Advertisement