ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਰੀਕੀ ਅਦਾਲਤ ਨੇ ਰਾਣਾ ਨੂੰ ਭਾਰਤ ਹਵਾਲੇ ਕਰਨ ਖ਼ਿਲਾਫ਼ ਪਟੀਸ਼ਨ ’ਤੇ ਦਲੀਲਾਂ ਦੇਣ ਲਈ ਹੋਰ ਸਮਾਂ ਦਿੱਤਾ

11:52 AM Oct 06, 2023 IST

ਵਾਸ਼ਿੰਗਟਨ, 6 ਅਕਤੂਬਰ
ਅਮਰੀਕਾ ਦੀ ਸੰਘੀ ਅਦਾਲਤ ਨੇ ਮੁੰਬਈ ਅਤਵਿਾਦੀ ਹਮਲੇ ਦੇ ਮੁਲਜ਼ਮ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਖ਼ਿਲਾਫ਼ ਦਲੀਲਾਂ ਪੇਸ਼ ਕਰਨ ਲਈ ਹੋਰ ਸਮਾਂ ਦਿੱਤਾ ਹੈ। ਹਮਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਰਾਣਾ ਭਾਰਤ ਵਿੱਚ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ। ਰਾਣਾ (62) ਨੇ ਅਗਸਤ ਵਿੱਚ ਕੈਲੀਫੋਰਨੀਆ ਦੇ ਸੈਂਟਰਲ ਡਿਸਟ੍ਰਿਕਟ ਵਿੱਚ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਉਸ ਹੁਕਮ ਖ਼ਿਲਾਫ਼ ਅਪੀਲ ਕੀਤੀ ਹੈ, ਜਿਸ ਵਿੱਚ ਹੈਬੀਅਸ ਕਾਰਪਸ ਰਿੱਟ ਪਟੀਸ਼ਨ ਨੂੰ ਰੱਦ ਕਰ ਦਿੱਤਾ ਗਿਆ ਸੀ। ਅਦਾਲਤ ਨੇ ਰਾਣਾ ਨੂੰ ਆਪਣੀਆਂ ਦਲੀਲਾਂ ਪੇਸ਼ ਕਰਨ ਲਈ 10 ਅਕਤੂਬਰ ਤੱਕ ਦਾ ਸਮਾਂ ਦਿੱਤਾ ਸੀ ਪਰ ਉਸ ਨੇ ਹੋਰ ਸਮਾਂ ਦੇਣ ਦੀ ਬੇਨਤੀ ਨੂੰ ਸਵੀਕਾਰ ਕਰ ਲਿਆ। ਅਦਾਲਤ ਦੇ ਤਾਜ਼ਾ ਹੁਕਮਾਂ ਅਨੁਸਾਰ ਰਾਣਾ ਨੂੰ 9 ਨਵੰਬਰ ਤੱਕ ਦਲੀਲਾਂ ਪੇਸ਼ ਕਰਨੀਆਂ ਹਨ ਅਤੇ ਸਰਕਾਰ ਨੇ 11 ਦਸੰਬਰ 2023 ਤੱਕ ਆਪਣਾ ਜਵਾਬ ਦਾਖਲ ਕਰਨਾ ਹੈ।

Advertisement

Advertisement