ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ ਬਰਸੀ ਸਬੰਧੀ ਸਮਾਗਮ ਸੰਪੰਨ

06:36 AM Aug 06, 2024 IST
ਪੁਸਤਕਾਂ ਲੋਕ ਅਰਪਣ ਕਰਨ ਮੌਕੇ ਹਾਜ਼ਰ ਪਤਵੰਤੇ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਅਗਸਤ
ਪਿੰਗਲਵਾੜਾ ਦੇ ਬਾਨੀ ਭਗਤ ਪੂਰਨ ਸਿੰਘ ਦੀ 32ਵੀਂ ਬਰਸੀ ਨੂੰ ਸਮਰਪਿਤ ਮੁੱਖ ਸਮਾਗਮ ਅੱਜ ਪਿੰਗਲਵਾੜਾ ਦੇ ਵਿਹੜੇ ਵਿੱਚ ਕੀਤਾ ਗਿਆ। ਇਸ ਮੌਕੇ ਚਾਰ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ਅਤੇ ਕੁਝ ਸ਼ਖ਼ਸੀਅਤਾਂ ਨੂੰ ਭਗਤ ਪੂਰਨ ਸਿੰਘ ਮਾਨਵ ਸੇਵਾ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਜਾਣਕਾਰੀ ਮੁਤਾਬਕ 31 ਜੁਲਾਈ ਤੋਂ 5 ਅਗਸਤ ਤੱਕ ਚੱਲੇ ਸਮਾਗਮਾਂ ਦੀ ਸੰਪੂਰਨਤਾ ’ਤੇ ਅੱਜ ਪਿੰਗਲਵਾੜਾ ਦੇ ਵਿਹੜੇ ਵਿੱਚ ਬਰਸੀ ਸਬੰਧੀ ਰੱਖੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿਦਿਆਰਥੀਆਂ ਅਤੇ ਹੋਰ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਪਿੰਗਲਵਾੜਾ ਦੀ ਮੁਖੀ ਡਾਕਟਰ ਇੰਦਰਜੀਤ ਕੌਰ ਨੇ ਇਸ ਮੌਕੇ ਭਗਤ ਜੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਟੀਮ ਨੇ ਰੁੱਖਾਂ ਦੀ ਅਹਿਮੀਅਤ ਨੂੰ ਭਗਤ ਪੂਰਨ ਸਿੰਘ ਦੇ ਜੀਵਨ ਨਾਲ ਜੋੜ ਕੇ ਵੇਰਵੇ ਦਿੱਤੇ। ਇਸ ਮੌਕੇ ਸੰਸਥਾ ਵੱਲੋਂ ਚਾਰ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ ਜਿਨ੍ਹਾਂ ਵਿੱਚ ‘ਸਪਿਰਚੂਅਲ ਜਰਨੀ’, ‘ਐਜੂਕੇਸ਼ਨ ਆਫ ਹਾਰਟ, ‘ਭਗਤ ਪੂਰਨ ਸਿੰਘ ਜੀ ਦੀ ਅਧਿਆਤਮਕ ਧੀ’ ਅਤੇ ‘ਮੇਰੇ ਪਿਆਰੇ ਬਾਬਾ ਜੀ’ ਸ਼ਾਮਲ ਸਨ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹੋਰ ਪਤਵੰਤਿਆਂ ਨੇ ਇਹ ਪੁਸਤਕਾਂ ਲੋਕ ਅਰਪਣ ਕੀਤੀਆਂ। ਸਮਾਗਮ ਵਿੱਚ ਭਗਤ ਪੂਰਨ ਸਿੰਘ ਮਾਨਵ ਸੇਵਾ ਐਵਾਰਡ ਪਿੰਗਲਵਾੜਾ ਸੰਸਥਾ ਵਿੱਚ ਲੰਬੇ ਸਮੇਂ ਤੋਂ ਆਨਰੇਰੀ ਤੌਰ ’ਤੇ ਸੇਵਾਵਾਂ ਦੇ ਰਹੇ ਰਜਿੰਦਰ ਪਾਲ ਸਿੰਘ ਅਤੇ ਆਨਰੇਰੀ ਸਿੱਖਿਆ ਸਲਾਹਕਾਰ ਗੁਰਨਾਇਬ ਸਿੰਘ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ। ਪਿੰਗਲਵਾੜਾ ਸੰਸਥਾ ਵੱਲੋਂ ਸਮਾਗਮ ਵਿੱਚ ਆਈਆਂ ਪ੍ਰਮੁੱਖ ਸ਼ਖਸੀਅਤਾਂ ਨੂੰ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਡਾਕਟਰ ਨਸੀਰ ਅਖਤਰ ਪ੍ਰਧਾਨ ਸਿੱਖ ਮੁਸਲਿਮ ਸਾਂਝਾ ਫਰੰਟ ਅਤੇ ਵਾਤਾਵਰਨ ਪ੍ਰੇਮੀ ਭਾਈ ਸੁਰਜੀਤ ਸਿੰਘ ਸੁਭਾਗਾ, ਗਿਆਨੀ ਕੇਵਲ ਸਿੰਘ, ਬੀਬੀ ਤਜਿੰਦਰ ਕੌਰ ਬੱਬੂ ਯੂਕੇ, ਕੁਲਵੰਤ ਸਿੰਘ ਅਣਖੀ ਤੇ ਪਿੰਗਲਵਾੜਾ ਪਰਿਵਾਰ ਦੇ ਮੈਂਬਰ ਹਾਜ਼ਰ ਸਨ।

Advertisement

Advertisement
Advertisement