ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ਾ ਛਡਾਊ ਕੇਂਦਰਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਐਲਾਨ

09:23 AM Jun 30, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 29 ਜੂਨ
ਪੰਜਾਬ ਦੇ ਨਸ਼ਾ ਛਡਾਊ ਕੇਂਦਰਾਂ ਅਤੇ ਓਟ ਕਲੀਨਿਕਾਂ ’ਚ ਪਿਛਲੇ 10 ਸਾਲਾਂ ਤੋਂ ਸੇਵਾਵਾਂ ਨਿਭਾਅ ਰਹੇ ਕੱਚੇ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਲਈ 5 ਜੁਲਾਈ ਨੂੰ ਪੰਜਾਬ ਭਰ ਦੇ ਸਾਰੇ ਨਸ਼ਾ ਮੁਕਤੀ ਕੇਂਦਰਾਂ ’ਚ ਹੜਤਾਲ ਕਰਨ ਅਤੇ 6 ਜੁਲਾਈ ਨੂੰ ਜਲੰਧਰ ਵਿੱਚ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਣ ਦਾ ਐਲਾਨ ਕੀਤਾ ਹੈ। ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਨਿਯਮਾਂ ਅਨੁਸਾਰ ਠੇਕੇ ’ਤੇ ਹੋਈ ਸੀ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾ ਨੇ ਸਿਵਾਏ ਲਾਅਰਿਆਂ ਤੋਂ ਉਨ੍ਹਾਂ ਨੂੰ ਕੁੱਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਲਾਜ਼ਮ ਬਹੁਤ ਘੱਟ ਤਨਖਾਹਾਂ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਨਵੀਂ ਭਰਤੀ ਦੀ ਥਾਂ ਪਹਿਲਾਂ ਪੁਰਾਣੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਨੂੰ ਰੈਗੂਲਰ ਕਰਮਚਾਰੀਆਂ ਦੇ ਬਰਾਬਰ ਕੀਤਾ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਵਿਚ ਵੀ ਇਹ ਹੀ ਮਾਡਲ ਨੂੰ ਲਾਗੂ ਕੀਤਾ ਜਾਵੇ, ਮੁਲਾਜ਼ਮਾਂ ਦੇ ਰੁਕੇ ਵਿੱਤੀ ਭੱਤੇ ਬਹਾਲ ਕੀਤੇ ਜਾਣ ਅਤੇ ਠੇਕਾ ਪ੍ਰਣਾਲੀ ’ਚੋਂ ਬਾਹਰ ਕੱਢ ਕੇ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ।

Advertisement

Advertisement
Advertisement