ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਵੱਲੋਂ ਤਿੰਨ ਰੋਜ਼ਾ ਮੋਰਚਾ ਲਾਉਣ ਦਾ ਐਲਾਨ

10:27 AM Sep 08, 2024 IST

ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਸਤੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੀ ਮੀਟਿੰਗ ਜਥੇਬੰਦੀ ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਸੂਬਾਈ ਆਗੂ ਮਨਜੀਤ ਸਿੰਘ ਦਸੂਹਾ, ਜ਼ਿਲ੍ਹਾ ਕਨਵੀਨਰ ਗੁਰਜਿੰਦਰ ਸਿੰਘ ਮੰਝਪੁਰ, ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ ਅਤੇ ਸੁਖਦੇਵ ਡਾਨਸੀਵਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ। ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਪੁਰਾਣੀ ਪੈਨਸ਼ਨ ਬਹਾਲ ਕਰਨ ਲਈ ਬਿਲਕੁਲ ਵੀ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ ਪਰ ਅੱਜ ਤੱਕ ਇਸ ਨੂੰ ਹਕੀਕੀ ਰੂਪ ’ਚ ਲਾਗੂ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਰਕਾਰ ਦੀ ਇਸ ਵਾਅਦਾ ਖਿਲਾਫੀ ਦਾ ਜਵਾਬ ਦੇਣ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਝੰਡੇ ਹੇਠ ਪੰਜਾਬ ਭਰ ਦੇ ਐੱਨਪੀਐੱਸ ਕਾਮੇ 1 ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਤਿੰਨ ਰੋਜ਼ਾ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਲਗਾਉਣਗੇ।

Advertisement

Advertisement