ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਧੂਪੁਰ ਜਥੇਬੰਦੀ ਦੇ ਆਗੂਆਂ ਵੱਲੋਂ ਧਨੇਰ ਦੀ ਅਗਵਾਈ ਕਬੂਲਣ ਦਾ ਐਲਾਨ

09:36 PM Jun 23, 2023 IST

ਪੱਤਰ ਪ੍ਰੇਰਕ

Advertisement

ਮਾਨਸਾ, 7 ਜੂਨ

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਨਾਲੋਂ ਕੁਝ ਦਿਨਾਂ ਤੋਂ ਨਰਾਜ਼ ਚੱਲ ਰਹੇ ਮਾਨਸਾ ਜ਼ਿਲ੍ਹੇ ਦੇ 31 ਪਿੰਡਾਂ ਵੱਲੋਂ ਅੱਜ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਕਿਯੂ (ਏਕਤਾ) ਸਿੱਧੂਪੁਰ ਵੱਲੋਂ ਬੀਤੇ ਦਿਨੀਂ ਜ਼ਿਲ੍ਹੇ ਦੇ ਬਰਖਾਸਤ ਕੀਤੇ ਜ਼ਿਲ੍ਹੇ ਪ੍ਰਧਾਨ ਲਖਵੀਰ ਸਿੰਘ ਅਕਲੀਆ ‘ਤੇ ਲਾਏ ਬੇਬੁਨਿਆਦ ਦੋਸ਼ ਸਾਬਤ ਨਾ ਕਰਨ ਦੇ ਵਿਰੋਧ ਵਜੋਂ 31 ਪਿੰਡ ਕਮੇਟੀਆਂ ਅਤੇ ਆਹੁਦੇਦਾਰਾਂ ਨੇ ਸਮੂਹਿਕ ਤੌਰ ‘ਤੇ ਅਸਤੀਫ਼ੇ ਦਿੱਤੇ ਸਨ। ਅੱਜ ਮੀਟਿੰਗ ਵਿੱਚ ਸ਼ਾਮਲ ਪਿੰਡ ਕਮੇਟੀਆਂ ਵੱਲੋਂ ਸਮੂਹਿਕ ਤੌਰ ‘ਤੇ ਭਾਕਿਯੂ (ਏਕਤਾ) ਡਕੌਂਦਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜਗਦੇਵ ਸਿੰਘ ਕੋਟਲੀ, ਗੁਰਚਰਨ ਸਿੰਘ ਉੱਲਕ, ਮਹਿੰਦਰ ਸਿੰਘ ਰਾਠੀ, ਬਲਜੀਤ ਸਿੰਘ ਭੈਣੀ ਆਦਿ ਹਾਜ਼ਰ ਸਨ।

Advertisement

Advertisement