For the best experience, open
https://m.punjabitribuneonline.com
on your mobile browser.
Advertisement

ਕਿਸਾਨ ਮਜ਼ਦੂਰ ਮੋਰਚੇ ਨੂੰ ਲੋਕ ਲਹਿਰ ’ਚ ਬਦਲਣ ਦਾ ਐਲਾਨ

08:50 AM Mar 22, 2024 IST
ਕਿਸਾਨ ਮਜ਼ਦੂਰ ਮੋਰਚੇ ਨੂੰ ਲੋਕ ਲਹਿਰ ’ਚ ਬਦਲਣ ਦਾ ਐਲਾਨ
ਮੀਟਿੰਗ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਦਾ ਇਕੱਠ। -ਫੋਟੋ: ਰਾਣਾ
Advertisement

ਪੱਤਰ ਪ੍ਰੇਰਕ
ਸ੍ਰੀ ਹਰਗੋਬਿੰਦਪੁਰ ਸਾਹਿਬ, 21 ਮਾਰਚ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਦੀ ਦਾਣਾ ਮੰਡੀ ਵਿੱਚ ਸੈਂਕੜੇ ਕਿਸਾਨ, ਮਜ਼ਦੂਰਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸਵਿੰਦਰ ਸਿੰਘ ਚੁਤਾਲਾ, ਹਰਵਿੰਦਰ ਸਿੰਘ ਮਸਾਣੀਆਂ ਅਤੇ ਗੁਰਪ੍ਰੀਤ ਸਿੰਘ ਖਾਨਪੁਰ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਸਾਮਰਾਜੀ ਸੰਸਥਾਵਾਂ ਤੇ ਕਾਰਪੋਰੇਟ ਜਗਤ ਦੇ ਦਬਾਅ ਹੇਠ ਕੰਮ ਕਰ ਰਹੀ ਹੈ।
ਸਰਕਾਰੀ ਨੀਤੀਆਂ ਦੇ ਨਾਲ ਦੇਸ਼ ਵਿੱਚ ਗਰੀਬ ਤੇ ਅਮੀਰ ਵਿੱਚ ਆਰਥਿਕ ਪਾੜਾ ਹੱਦ ਬੰਨੇ ਟੱਪ ਚੁੱਕਾ ਹੈ। ਆਗੂਆਂ ਨੇ ਕਿਹਾ ਕਿ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਪਿੰਡ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਮੋਰਚੇ ਨੂੰ ਲੋਕ ਲਹਿਰ ਵਿੱਚ ਤਬਦੀਲ ਕੀਤਾ ਜਾਵੇ।
ਸ੍ਰੀ ਪੰਨੂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨ ਮਾਰੂ ਨੀਤੀਆਂ ਤਿਆਰ ਕੀਤੀਆਂ ਹੋਈਆਂ ਹਨ ਜਿਨ੍ਹਾਂ ਦਾ ਕਿਸਾਨਾਂ ਵੱਲੋਂ ਡਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਨ੍ਹਾਂ ਨੀਤੀਆਂ ਦਾ ਵਿਰੋਧ ਕਰਨ ਲਈ ਪਿੰਡਾਂ ਦੇ ਕਿਸਾਨ ਬਾਰਡਰਾਂ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਮੌਕੇ ਭਾਜਪਾ ਤੇ ਗੱਠਜੋੜ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਕਾਲੇ ਝੰਡਿਆਂ ਦਾ ਸਾਹਮਣਾ ਕਰਨਾ ਪਵੇਗਾ। ਕਿਸਾਨਾਂ ਵੱਲੋਂ ਇਨ੍ਹਾਂ ਉਮੀਦਵਾਰਾਂ ਨੂੰ ਕਾਲੇ ਝੰਡੇ ਦਿਖਾਏ ਜਾਣਗੇ। ਇਸ ਮੌਕੇ ਰਛਪਾਲ ਸਿੰਘ ਭਰਥ, ਸਤਨਾਮ ਸਿੰਘ ਮਧਰਾ, ਗੁਰਮੁੱਖ ਸਿੰਘ ਖਾਨਮਲਕ, ਹਜੂਰ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ ਸੇਖਵਾਂ, ਰਣਜੀਤ ਕੌਰ ਤੇ ਪ੍ਰੈੱਸ ਸਕੱਤਰ ਗੁਰਪ੍ਰੀਤ ਨਾਨੋਵਾਲ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×