ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਦੀਆਂ ਧੜੇ ਵੱਲੋਂ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਐਲਾਨ

08:17 AM May 09, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਮੀਤ ਸਿੰਘ ਕਾਦੀਆਂ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਮਈ
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ 21 ਮਈ ਨੂੰ ਜਗਰਾਉਂ ਵਿੱਚ ਹੋ ਰਹੀ ਕਿਸਾਨ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਅੱਜ ਜਥੇਬੰਦੀ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਭਾਈ ਰਣਧੀਰ ਸਿੰਘ ਨਗਰ ਵਿਖੇ ਹੋਈ ਮੀਟਿੰਗ ਦੌਰਾਨ ਜਥੇਬੰਦੀ ਨੇ ਫ਼ੈਸਲਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਪਰਦਾਫਾਸ਼ ਕਰਨ ਲਈ ਹੋ ਰਹੀ ਇਸ ਕਿਸਾਨ ਮਹਾਪੰਚਾਇਤ ਵਿੱਚ ਯੂਨੀਅਨ ਦੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਵਰਕਰ ਪੁੱਜਣਗੇ। ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਕਾਦੀਆਂ ਨੇ ਕਿਹਾ ਕਿ ਭਾਜਪਾ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਨਵੀਆਂ ਨੀਤੀਆਂ ਲਿਆ ਕੇ ਲਗਾਤਾਰ ਕਿਸਾਨ ਵਿਰੋਧੀ ਫ਼ੈਸਲੇ ਕੀਤੇ ਗਏ ਹਨ ਜਿਸ ਕਾਰਨ ਕਿਸਾਨ ਵਰਗ ਭਾਜਪਾ ਨੂੰ ਚੋਣਾਂ ਵਿੱਚ ਸਬਕ ਸਿਖਾਉਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸਾਨ ਭਾਈਚਾਰੇ ਨੂੰ ਭਾਜਪਾ ਬਾਰੇ ਜਾਗਰੂਕ ਕਰਨ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ਨੇ ਇੱਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਹੋਈ ਗੜੇਮਾਰੀ ਕਾਰਨ ਪੱਕੀ ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਫੌਰੀ ਤੌਰ ’ਤੇ ਦਿੱਤਾ ਜਾਵੇ ਅਤੇ ਵਿਸ਼ੇਸ਼ ਗਿਰਦਾਰਵਰੀ ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕਿਸਾਨ ਆਪਣੀ ਮਿਹਨਤ ਨਾਲ ਪਾਲੀ ਫਸਲ ਦਾ ਲਾਗਤ ਪ੍ਰਾਪਤ ਕਰ ਸਕਣ। ਇਸ ਦੌਰਾਨ ਉਨ੍ਹਾਂ ਫ਼ਸਲੀ ਕਰਜ਼ੇ ਦੀ ਕਿਸ਼ਤ ਵੀ ਮੁਆਫ਼ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨਾਲ ਮੰਨੀਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ।

Advertisement

Advertisement
Advertisement