ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚਾ ਵੱਲੋਂ ਡੀਸੀ ਦਫ਼ਤਰਾਂ ਦੇ ਘਿਰਾਓ ਦਾ ਐਲਾਨ

08:34 AM Sep 14, 2023 IST
featuredImage featuredImage
ਬਰਨਾਲਾ ਵਿੱਚ ਭਾਜਪਾ ਆਗੂ ਕੇਵਲ ਢਿੱਲੋਂ ਦੀ ਰਿਹਾਇਸ਼ ਅੱਗੇ ਧਰਨਾ ਦਿੰਦੀਆਂ ਹੋਈਆਂ ਕਿਸਾਨ ਬੀਬੀਆਂ। -ਫੋਟੋ: ਪ੍ਰਸ਼ੋਤਮ ਬੱਲੀ

ਦਵਿੰਦਰ ਪਾਲ
ਚੰਡੀਗੜ੍ਹ, 13 ਸਤੰਬਰ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਅੱਜ ਇੱਥੇ ਮੀਟਿੰਗ ਕਰਕੇ ਐਲਾਨ ਕੀਤਾ ਹੈ ਕਿ 22 ਸਤੰਬਰ ਨੂੰ ਪੰਜਾਬ ’ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਕਿਰਨਜੀਤ ਸਿੰਘ ਸੇਖੋਂ ਨੇ ਕੀਤੀ। ਕਿਸਾਨ ਆਗੂਆਂ ਨੇ ਦੱਸਿਆ ਕਿ 11 ਸਤੰਬਰ ਤੋਂ ਸ਼ੁਰੂ ਕੀਤੇ ਧਰਨੇ ਅੱਜ ਸਮਾਪਤ ਕਰ ਦਿੱਤੇ ਗਏ ਹਨ ਤੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾਵੇਗਾ। ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੰਤਰੀਆਂ, ਸੰਸਦ ਮੈਂਬਰਾਂ ਅਤੇ ਪ੍ਰਮੁੱਖ ਅਹੁਦੇਦਾਰਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਸਾਹਮਣੇ ਧਰਨਿਆਂ ਦੀ ਸਮਾਪਤੀ ਮੌਕੇ ਮੰਗ ਕੀਤੀ ਕਿ ਕੇਂਦਰੀ ਸਰਵੇ ਟੀਮ ਦੀ ਰਿਪੋਰਟ ਜਨਤਕ ਕੀਤੀ ਜਾਵੇ ਅਤੇ ਕੇਂਦਰ ਹੜ੍ਹਾਂ ਨਾਲ ਹੋਏ ਵਿਆਪਕ ਨੁਕਸਾਨ ਨੂੰ ਕੌਮੀ ਆਫ਼ਤ ਐਲਾਨ ਕੇ ਪੰਜਾਬ ਨੂੰ ਦਸ ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਦੇਵੇ। ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਮੁਆਵਜ਼ੇ ਨੂੰ ਨਿਗੂਣਾ ਕਰਾਰ ਦਿੰਦਿਆਂ ਇਸ ਨੂੰ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ। ਅੱਜ ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਰਿਹਾਇਸ਼ ਸਮੇਤ ਪਟਿਆਲਾ ’ਚ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁਹਾਲੀ ’ਚ ਅਨਮੋਲ ਗਗਨ ਮਾਨ, ਮਾਨਸਾ ਦੇ ਪ੍ਰਿੰਸੀਪਲ ਬੁੱਧਰਾਮ, ਬਰਨਾਲਾ ’ਚ ਗੁਰਮੀਤ ਸਿੰਘ ਮੀਤ ਹੇਅਰ, ਮੁਕਤਸਰ ’ਚ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ’ਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਤਰਨਤਾਰਨ ’ਚ ਲਾਲਜੀਤ ਭੁੱਲਰ, ਬਟਾਲਾ ’ਚ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ’ਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਿਰੋਜ਼ਪੁਰ ’ਚ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੁਲਤਾਨਪੁਰ ਲੋਧੀ ’ਚ ‘ਆਪ’ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹੁਸ਼ਿਆਰਪੁਰ ’ਚ ਬਰਮ ਸ਼ੰਕਰ ਜਿੰਪਾ, ਜਗਰਾਉਂ ’ਚ ਸਰਬਜੀਤ ਕੌਰ ਮਾਣੂਕੇ, ਅੰਮ੍ਰਿਤਸਰ ’ਚ ਕੁਲਦੀਪ ਧਾਲੀਵਾਲ, ਰੋਪੜ ’ਚ ਹਰਜੋਤ ਬੈਂਸ, ਮੋਗਾ ਜ਼ਿਲ੍ਹੇ ’ਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਸਮੇਤ ‘ਆਪ’ ਤੇ ਭਾਜਪਾ ਆਗੂਆਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤੇ।

Advertisement

Advertisement