ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ 8 ਤੋਂ ਬਾਅਦ
05:39 PM Dec 05, 2023 IST
ਨਵੀਂ ਦਿੱਲੀ, 5 ਦਸੰਬਰ
ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ ਲਈ ਨੋਟੀਫਿਕੇਸ਼ਨ 8 ਦਸੰਬਰ ਨੂੰ ਜਾਂ ਇਸ ਤੋਂ ਬਾਅਦ ਜਾਰੀ ਕੀਤਾ ਜਾ ਸਕਦਾ ਹੈ। ਇਸ ਸਾਲ ਦੇ ਸ਼ੁਰੂ ਵਿੱਚ ਪ੍ਰਕਾਸ਼ਿਤ ਕੀਤੀ ਵੋਟਰ ਸੂਚੀ ਵਿੱਚ ਕੋਈ ਵੀ ਬਦਲਾਅ ਵੀ 8 ਦਸੰਬਰ ਨੂੰ ਹੀ ਸ਼ਾਮਲ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਚੋਣਾਂ 'ਤੇ ਲਗਾਈ ਰੋਕ ਹਟਾ ਦਿੱਤੀ ਸੀ, ਜਿਸ ਨਾਲ ਡਬਲਿਊਐੱਫਆਈ ਦੀ ਨਵੀਂ ਗਵਰਨਿੰਗ ਬਾਡੀ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਰਾਹ ਪੱਧਰਾ ਹੋ ਗਿਆ ਸੀ। ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਅਗਵਾਈ ਵਾਲੀ ਫੈਡਰੇਸ਼ਨ ਨੂੰ ਭਾਰਤ ਦੇ ਵੱਡੇ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਬਾਅਦ ਖੇਡ ਮੰਤਰਾਲੇ ਨੇ ਮੁਅੱਤਲ ਕਰ ਦਿੱਤਾ ਸੀ ਅਤੇ ਭਾਰਤੀ ਵੁਸ਼ੂ ਐਸੋਸੀਏਸ਼ਨ ਦੇ ਮੁਖੀ ਭੁਪਿੰਦਰ ਸਿੰਘ ਬਾਜਵਾ ਦੀ ਅਗਵਾਈ ’ਚ ਭਾਰਤੀ ਓਲੰਪਿਕ ਐਸੋਸੀਏਸ਼ਨ (ਆਈਓਏ) ਦੀ ਅਗਵਾਈ ਵਾਲਾ ਐਡ-ਹਾਕ ਪੈਨਲ ਮਹਾਸੰਘ ਦੇ ਕੰਮਕਾਜ ਨੂੰ ਦੇਖ ਰਿਹਾ ਹੈ।
Advertisement
Advertisement