ਅਕਾਲੀ ਦਲ (ਅ) ਵੱਲੋਂ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਜੁਲਾਈ
ਇੱਥੇ ਅੱਜ ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ 25 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਸਤਨਾਮ ਸਿੰਘ ਰੱਤੋਕੇ ਨੂੰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ, ਬੀਬੀ ਬਲਜੀਤ ਕੌਰ ਜਖੇਪਲ ਨੂੰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਤੇ ਅਮਰਜੀਤ ਸਿੰਘ ਬਾਦਸ਼ਾਹਪੁਰ ਨੂੰ ਕਿਸਾਨ ਵਿੰਗ ਦਾ ਪ੍ਰਧਾਨ ਲਾਇਆ ਗਿਆ। ਜ਼ਿਲ੍ਹਾ ਪ੍ਰਧਾਨ ਗੁਰਨੈਬ ਸਿੰਘ ਰਾਮਪੁਰਾ ਨੇ ਦੱਸਿਆ ਕਿ ਪਾਰਟੀ ਦੇ ਜਥੇਬੰਦਕ ਸਕੱਤਰ ਗੋਬਿੰਦ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਾਰਟੀ ਦਾ ਜਥੇਬੰਦਕ ਢਾਂਚਾ ਮਜ਼ਬੂਤ ਕਰਨ ਲਈ ਅੱਜ ਜ਼ਿਲ੍ਹਾ ਸੰਗਰੂਰ ਦੀ ਨਵੀਂ 25 ਮੈਂਬਰੀ ਜ਼ਿਲ੍ਹਾ ਕਮੇਟੀ ਦੀ ਨਿਯੁਕਤੀ ਕੀਤੀ ਗਈ। ਜਥੇਦਾਰ ਰਾਮਪੁਰਾ ਨੇ ਦੱਸਿਆ ਕਿ ਨਰਿੰਦਰ ਸਿੰਘ ਕਾਲਾਬੂਲਾ ਅਤੇ ਪਰਗਟ ਸਿੰਘ ਗਾਗਾ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਹਰਵਿੰਦਰ ਸਿੰਘ ਜੇਜੀਆਂ, ਪਾਲ ਸਿੰਘ ਖਾਈ, ਹਰਭਾਗ ਸਿੰਘ ਸਿੰਘਪੁਰਾ ਅਤੇ ਸਾਧੂ ਸਿੰਘ ਪੇਧਨੀ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ। ਇਸ ਤੋਂ ਇਲਾਵਾ ਜਸਵਿੰਦਰ ਸਿੰਘ ਬੀਬੜ, ਅਮਰੀਕ ਸਿੰਘ ਝਨੇੜੀ, ਗੁਰਜੀਤ ਸਿੰਘ ਗਾਗਾ, ਪ੍ਰਕਾਸ਼ ਸਿੰਘ ਲਹਿਰਾ, ਸੰਜੀਵ ਕੁਮਾਰ, ਬਿੱਕਰ ਸਿੰਘ ਚੌਹਾਨ ਅਤੇ ਅਮਰਜੀਤ ਸਿੰਘ ਗਿੱਲ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤੇ ਗਏ। ਇਸੇ ਤਰ੍ਹਾਂ ਪਾਰਟੀ ਨੇ ਮਨਦੀਪ ਸਿੰਘ ਹਰਿਆਊ, ਰਣਜੀਤ ਸਿੰਘ ਬਾਲੀਆ, ਮਨਜੀਤ ਸਿੰਘ ਕੁੱਕੂ, ਕੁਲਵੰਤ ਸਿੰਘ ਲੱਡੀ, ਕੁਲਦੀਪ ਸਿੰਘ ਭੁਟਾਲ ਖੁਰਦ, ਦਲੀਪ ਸਿੰਘ, ਜਗਦੀਪ ਸਿੰਘ ਬੈਨੀਪਾਲ ਸਮੇਤ ਜ਼ਿਲ੍ਹਾ ਜਥੇਬੰਦਕ ਸਕੱਤਰ ਲਾਏ ਗਏ। ਰਨਵੀਰ ਸਿੰਘ ਸੰਗਰੂਰ ਨੂੰ ਜ਼ਿਲ੍ਹਾ ਖਜ਼ਾਨਚੀ, ਸੁਖਵਿੰਦਰ ਸਿੰਘ ਬਲਿਆਲ ਨੂੰ ਪ੍ਰੈੱਸ ਸਕੱਤਰ ਤੇ ਕੁਲਵੰਤ ਸਿੰਘ ਨੂੰ ਬੁਲਾਰਾ ਨਿਯੁਕਤ ਕੀਤਾ ਹੈ।