ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਸਟਰੇਲੀਆ ਖ਼ਿਲਾਫ਼ ਟੈਸਟ ਕ੍ਰਿਕਟ ਲੜੀ ਲਈ ਭਾਰਤੀ ਟੀਮ ਦਾ ਐਲਾਨ

07:23 AM Oct 26, 2024 IST

ਨਵੀਂ ਦਿੱਲੀ, 25 ਅਕਤੂਬਰ
ਭਾਰਤ ਨੇ ਆਸਟਰੇਲੀਆ ਖ਼ਿਲਾਫ਼ ਪੰਜ ਮੈਚਾਂ ਦੀ ਟੈਸਟ ਕ੍ਰਿਕਟ ਲੜੀ ਲਈ 18 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਦੱਖਣੀ ਅਫਰੀਕਾ ਖ਼ਿਲਾਫ ਚਾਰ ਟੀ-20 ਮੈਚਾਂ ਦੀ ਲੜੀ ਲਈ ਵੀ ਭਾਰਤੀ ਟੀਮ ਐਲਾਨ ਦਿੱਤੀ ਹੈ। ਬਾਰਡਰ-ਗਾਵਸਕਰ ਟੈਸਟ ਟਰਾਫੀ ਲਈ ਭਾਰਤੀ ਟੀਮ ਦੀ ਅਗਵਾਈ ਰੋਹਿਤ ਸ਼ਰਮਾ ਕਰਨਗੇ। ਟੀਮ ਵਿਚ ਦਿੱਲੀ ਦੇ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਅਤੇ ਆਂਧਰਾ ਦੇ ਗੇਂਦਬਾਜ਼ ਤੇ ਹਰਫਨਮੌਲਾ ਨਿਤੀਸ਼ ਕੁਮਾਰ ਰੈੱਡੀ ਨੂੰ ਥਾਂ ਦਿੱਤੀ ਗਈ ਹੈ। ਭਾਰਤੀ ਟੀਮ ’ਚ ਮੁਹੰਮਦ ਸ਼ਮੀ ਨੂੰ ਥਾਂ ਨਹੀਂ ਦਿੱਤੀ ਗਈ ਜਦਕਿ ਕੁਲਦੀਪ ਯਾਦਵ ਨੂੰ ਸੱਟ ਲੱਗਣ ਕਾਰਨ ਅਰਾਮ ਦੀ ਸਲਾਹ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਦੱਖਣੀ ਅਫਰੀਕਾ ਟੀ-20 ਸੀਰੀਜ਼ ਲਈ ਕਰਨਾਟਕ ਦੇ ਤੇਜ਼ ਗੇਂਦਬਾਜ਼ ਵਿਜੈਕੁਮਾਰ ਵਿਸ਼ਾਕ ਅਤੇ ਪੰਜਾਬ ਦੇ ਬੱਲੇਬਾਜ਼ ਰਮਨਦੀਪ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਬਾਰਡਰ-ਗਾਵਸਕਰ ਟਰਾਫੀ ਲਈ ਭਾਰਤੀ ਟੀਮ ਇਸ ਤਰ੍ਹਾਂ ਹੈ: ਰੋਹਿਤ ਸ਼ਰਮਾ (ਕਪਤਾਨ), ਜਸਪ੍ਰੀਤ ਬੁਮਰਾਹ (ਮੀਤ ਕਪਤਾਨ), ਯਸ਼ੱਸ਼ਵੀ ਜੈਸਵਾਲ, ਅਭਿਮੰਨਿਊ ਈਸਵਰਨ, ਸ਼ੁਭਮਨ ਗਿੱਲ, ਵਿਰਾਟ ਕੋਹਲੀ, ਕੇ ਐਲ ਰਾਹੁਲ, ਰਿਸ਼ਭ ਪੰਤ (ਵਿਕਟਕੀਪਰ), ਸਰਫਰਾਜ਼ ਖਾਨ, ਧਰੁਵ ਜੁਰੇਲ (ਵਿਕਟਕੀਪਰ) , ਆਰ ਅਸ਼ਵਿਨ, ਆਰ ਜਡੇਜਾ, ਮੁਹੰਮਦ ਸਿਰਾਜ, ਆਕਾਸ਼ ਦੀਪ, ਪ੍ਰਸਿਧ ਕ੍ਰਿਸ਼ਨਾ, ਹਰਸ਼ਿਤ ਰਾਣਾ, ਨਿਤੀਸ਼ ਕੁਮਾਰ ਰੈਡੀ, ਵਾਸ਼ਿੰਗਟਨ ਸੁੰਦਰ। ਰਾਖਵੇਂ ਖਿਡਾਰੀ: ਮੁਕੇਸ਼ ਕੁਮਾਰ, ਨਵਦੀਪ ਸੈਣੀ, ਖਲੀਲ ਅਹਿਮਦ। -ਪੀਟੀਆਈ

Advertisement

Advertisement