ਵੈਟਰਨਰੀ ਯੂਨੀਵਰਸਿਟੀ ਵੱਲੋਂ ਸਟਾਰਟਅਪ ਗਰੈਂਡ ਚੈਲੇਂਜ-2024 ਮੁਕਾਬਲਾ ਕਰਵਾਉਣ ਦਾ ਐਲਾਨ
09:04 AM Feb 20, 2024 IST
Advertisement
ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਫਰਵਰੀ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ ਵੱਲੋਂ ਨਵੇਂ ਉੱਦਮੀ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਲਈ ਇਕ ਮੁਕਾਬਲਾ 21-22 ਮਾਰਚ ਨੂੰ ਕਰਵਾਇਆ ਜਾਵੇਗਾ। ਇਹ ਮੁਕਾਬਲਾ ਉਦਯੋਗ ਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੁਕਾਬਲੇ ਦੇ ਆਰੰਭ ਸਬੰਧੀ ਪ੍ਰਕਿਰਿਆ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਨੇ ਯੂਨੀਵਰਸਿਟੀ ਆਫ ਸਸਕੈਚਵਨ, ਕੈਨੇਡਾ ਦੇ ਵਾਈਸ ਪ੍ਰੈਜ਼ੀਡੈਂਟ ਡਾ. ਬਲਜੀਤ ਸਿੰਘ ਗਿੱਲ ਤੇ ਹੋਰ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਸ਼ੁਰੂ ਕੀਤੀ। ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦਾ ਉਦੇਸ਼ ਨਵੇਂ ਉੱਦਮੀਆਂ ਨੂੰ ਟਿਕਾਊ ਅਤੇ ਲਾਹੇਵੰਦ ਉੱਦਮ ਸਥਾਪਤ ਕਰਨ ਬਾਰੇ ਦੇਣਾ ਹੋਵੇਗਾ।
Advertisement
Advertisement
Advertisement