ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਿੱਟ ਛਾਪ ਛੱਡ ਗਿਆ ਸਕੂਲ ਦਾ ਸਾਲਾਨਾ ਸਮਾਗਮ

09:56 AM Nov 29, 2023 IST
ਸਕੂਲ ਦੇ ਸਾਲਾਨਾ ਸਮਾਗਮ ਮੌਕੇ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਨਵੰਬਰ
ਸਤਪਾਲ ਮਿੱਤਲ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਵਿਦਿਆਰਥੀਆਂ ਨੇ ਵਧੀਆ ਪੇਸ਼ਕਾਰੀਆਂ ਕਰਕੇ ਇਸ ਨੂੰ ਯਾਦਗਾਰ ਬਣਾ ਦਿੱਤਾ। ਇਸ ਸਮਾਗਮ ਵਿੱਚ ਆਮਦਨ ਕਰ ਵਿਭਾਗ ਦੇ ਚੀਫ ਕਮਿਸ਼ਨਰ ਪ੍ਰਨੀਤ ਸਚਦੇਵ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ ਅਤੇ ਸਕੂਲ ਦੀ ਕਾਰਜਕਾਰੀ ਪਰਿਸ਼ਦ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਸਕੂਲ ਪ੍ਰਿੰਸੀਪਲ ਭੁਪਿੰਦਰ ਗੋਗੀਆਂ ਨੇ ਜੀ ਆਇਆਂ ਆਖਦਿਆਂ ਸਕੂਲ ਦੀ ਸੰਖੇਪ ਰਿਪੋਰਟ ਪੇਸ਼ ਕੀਤੀ। ਇਸ ਸਮਾਗਮ ਵਿੱਚ ਨੰਨ੍ਹੇ ਬੱਚਿਆਂ ਵੱਲੋਂ ਕੀਤੀਆਂ ਪੇਸ਼ਕਾਰੀ ਸਾਰਿਆਂ ਲਈ ਖਿੱਚ ਦਾ ਕੇਂਦਰ ਰਹੀਆਂ। ਪੰਜਵੀਂ ਜਮਾਤ ਵੱਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਲਾਵਣੀ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਸਮਾਗਮ ਦਾ ਸਿਖਰ ਹੋ ਨਬਿੜੀਆਂ। ਇਸ ਮੌਕੇ ਮੁੱਖ ਮਹਿਮਾਨ ਪ੍ਰਨੀਤ ਸਚਦੇਵ ਅਤੇ ਸ੍ਰੀ ਭਾਰਤੀ ਨੇ ਪ੍ਰੋਗਰਾਮ ਅਤੇ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਕੂਲ ਦੇ ਵੀਹ ਸਾਲ ਪੂਰੇ ਹੋਣ ’ਤੇ ਸਾਰਿਆਂ ਨੂੰ ਵਧਾਈ ਦਿੱਤੀ।

Advertisement

Advertisement