ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਰ ਬਾਬਾ ਮੌਜਦੀਨ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

09:11 AM Jun 30, 2024 IST
ਦਰਗਾਹ ਪੀਰ ਬਾਬਾ ਮੌਜਦੀਨ ਵਿੱਚ ਨਤਮਸਤਕ ਹੋਣ ਮੌਕੇ ਵਿਧਾਇਕ ਜ਼ੀਰਾ ਅਤੇ ਹੋਰ।

ਹਰਮੇਸ਼ਪਾਲ ਨੀਲੇਵਾਲਾ
ਜ਼ੀਰਾ, 29 ਜੂਨ
ਇੱਥੇ ਪੀਰ ਬਾਬਾ ਮੌਜਦੀਨ ਦਾ ਸਾਲਾਨਾ ਮੇਲਾ ਮੱਲੋਕੇ ਰੋਡ ’ਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਦੂਰ-ਦੂਰਾਡਿਓਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਲਈ ਪੁੱਜੀਆਂ। ਇਸ ਮੌਕੇ ਦਰਬਾਰ ਦੇ ਮੁੱਖ ਸੇਵਾਦਾਰ ਅਤੇ ਪ੍ਰਬੰਧਕ ਕਮੇਟੀ ਦੇ ਮੈਂਬਰ ਗੱਦੀਨਸ਼ੀਨ ਬਾਬਾ ਦਿਲਵਰ ਹੁਸੈਨ, ਅਨਵਰ ਹੁਸੈਨ ਅਤੇ ਸੇਵਾਦਾਰਾਂ ਵੱਲੋਂ ਝੰਡੇ ਅਤੇ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ ਤੇ ਇਸ ਮਗਰੋਂ ਚਿਰਾਗ ਰੋਸ਼ਨ ਕਰਨ ਦੀ ਰਸਮ ਨਿਭਾਈ ਗਈ। ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ ਨੇ ਵੀ ਮੇਲੇ ਵਿੱਚ ਸ਼ਿਰਕਤ ਕਰ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਪੀਰ ਬਾਬਾ ਮੌਜਦੀਨ ਲੰਗਰ ਐਂਡ ਵੈੱਲਫੇਅਰ ਸੁਸਾਇਟੀ ਜ਼ੀਰਾ ਵੱਲੋਂਂ ਮੱਲੋਕੇ ਰੋਡ ’ਤੇ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਹਰੀਸ਼ ਤਾਂਗਰਾ, ਥਾਣਾ ਸਿਟੀ ਜ਼ੀਰਾ ਦੇ ਐੱਸਐੱਚਓ ਇੰਸਪੈਕਟਰ ਕੰਵਲਜੀਤ ਰਾਏ, ਕੱਪੜਾ ਯੂਨੀਅਨ ਜ਼ੀਰਾ ਦੇ ਪ੍ਰਧਾਨ ਸੁਖਦੇਵ ਸ਼ਰਮਾ ਸੰਤੂਵਾਲੀਆ, ਅਸ਼ੋਕ ਕੁਮਾਰ ਘੁਰਕੀ, ਪ੍ਰਿੰਸ ਘੁਰਕ ਤੇ ਹਰਪ੍ਰੀਤ ਸਿੰਘ ਰੀਡਰ ਡੀਐੱਸਪੀ ਜ਼ੀਰਾ ਹਾਜ਼ਰ ਸਨ।

Advertisement

Advertisement
Advertisement