ਸਕੂਲ ’ਚ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਪੱਤਰ ਪ੍ਰੇਰਕ
ਸ੍ਰੀ ਗੋਇੰਦਵਾਲ ਸਾਹਿਬ, 13 ਨਵੰਬਰ
ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ 40ਵਾਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੇਵਾਮੁਕਤ ਆਈਏਐੱਸ ਕਰਨਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਅਤੇ ਪ੍ਰੋ. ਡਾ. ਹਰਪ੍ਰੀਤ ਸਿੰਘ ਆਈਆਈਟੀ ਰੋਪੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਸਮਾਗਮ ਦੀ ਅਰੰਭਤਾ ਗੁਰਬਾਣੀ ਦੇ ਸ਼ਬਦ ‘ਲੱਖ ਖੁਸ਼ੀਆ ਪਾਤਸ਼ਾਹੀਆਂ ਜੇ ਸਤਿਗੁਰੂ ਨਦਰ ਕਰੇ’ ਨਾਲ ਹੋਈ। ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਸਵਾਗਤੀ ਗੀਤ ਤੇ ਨਾਚ ਪੇਸ਼ ਕੀਤਾ। ਇਸ ਉਪਰੰਤ ਪ੍ਰਿੰਸੀਪਲ ਮਮਤਾ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹ ਕੇ ਸੁਣਾਈ ਗਈ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਪ੍ਰੋ. ਡਾ. ਹਰਪ੍ਰੀਤ ਸਿੰਘ ਨੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ। ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬੀ ਨਾਟਕ ‘ਹਰੀ ਸਿੰਘ ਨਲੂਆ’, ਵਾਰ, ਕਵੀਸ਼ਰੀ ਅਤੇ ਅੰਗਰੇਜ਼ੀ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਕਰਨ ਬੀਰ ਸਿੰਘ ਸਿੱਧੂ ਅਤੇ ਪ੍ਰੋ. ਡਾ. ਹਰਪ੍ਰੀਤ ਸਿੰਘ ਨੇ ਪ੍ਰਾਇਮਰੀ ਅਤੇ ਸੈਕੰਡਰੀ ਵਿੰਗ ਦੇ ਵਿੱਦਿਅਕ, ਖੇਡਾਂ ਦੇ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਅਤੇ ਬੱਚਿਆਂ ਨਾਲ ਆਪਣੇ ਵਿਚਾਰਾਂ ਦੀ ਸਾਂਝ ਪਾਈ। ਬਾਬਾ ਸੇਵਾ ਜੀ ਨੇ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਸ਼ੀਰਵਾਦ ਦਿੱਤਾ। ਸਮਾਗਮ ਦੀ ਸੰਪੂਰਨਤਾ ਵੱਲ ਵਧਦੇ ਹੋਏ ਵਿਦਿਆਰਥੀਆਂ ਵੱਲੋਂ ਪੰਜਾਬ ਦੇ ਪ੍ਰਸਿੱਧ ਲੋਕ ਨਾਚ ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ।