For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਬਾਦਲ ਵੱਲੋਂ ਦਿੱਤਾ ਮੁਆਫ਼ੀਨਾਮਾ ਜਨਤਕ ਕੀਤਾ ਜਾਵੇ: ਛੋਟੇਪੁਰ

08:49 AM Jul 26, 2024 IST
ਸੁਖਬੀਰ ਬਾਦਲ ਵੱਲੋਂ ਦਿੱਤਾ ਮੁਆਫ਼ੀਨਾਮਾ ਜਨਤਕ ਕੀਤਾ ਜਾਵੇ  ਛੋਟੇਪੁਰ
Advertisement

ਚੰਡੀਗੜ੍ਹ (ਆਤਿਸ਼ ਗੁਪਤਾ):

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਅਤੇ ਭਾਈ ਮਨਜੀਤ ਸਿੰਘ ਨੇ ਅਕਾਲ ਤਖ਼ਤ ਸਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਸੁਖਬੀਰ ਸਿੰਘ ਬਾਦਲ ਦੇ ਬੰਦ ਲਿਫਾਫਾ ਮੁਆਫ਼ੀਨਾਮੇ ਨੂੰ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਡੇਰਾ ਸਿਰਸਾ ਮੁਖੀ ਦਾ ਮੁਆਫ਼ੀਨਾਮਾ ਜਨਤਕ ਕੀਤੇ ਬਿਨਾਂ ਹੀ ਸਿੱਧੇ ਤੌਰ ’ਤੇ ਉਸ ਨੂੰ ਮੁਆਫ਼ੀ ਦੇ ਦਿੱਤੀ ਗਈ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਲਿਫਾਫਾ ਕਲਚਰ ਤੇ ਬੰਦ ਕਮਰਾ ਮੀਟਿੰਗਾਂ ’ਤੇ ਠੱਲ੍ਹ ਪਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਸੁਖਬੀਰ ਸਿੰਘ ਬਾਦਲ ਦੇ ਪੰਥ ਵਿਰੋਧੀ ਫ਼ੈਸਲਿਆਂ ਕਾਰਨ ਸੰਗਤ ’ਚ ਰੋਸ ਹੈ।’’

Advertisement

Advertisement
Author Image

joginder kumar

View all posts

Advertisement