ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਜਟ ਨਾਲ ਸਰਸਵਤੀ ਤੀਰਥ ਦੀ ਬਦਲੇਗੀ ਦਿਖ

08:02 AM Jul 17, 2024 IST

ਪੱਤਰ ਪ੍ਰੇਰਕ
ਪਿਹੋਵਾ, 16 ਜੁਲਾਈ
ਨਗਰ ਪਾਲਿਕਾ ਦੇ ਵਾਰਡ ਨੰਬਰ 13 ਤੋਂ ਕੌਂਸਲਰ ਮਹੰਤ ਦੀਪਕ ਪ੍ਰਕਾਸ਼ ਨੇ ਦੱਸਿਆ ਕਿ ਹੁਣ ਸਰਸਵਤੀ ਤੀਰਥ ਨੂੰ ਸੁੰਦਰ ਬਣਾਉਣ ਲਈ ਨਗਰ ਪਾਲਿਕਾ ਵੱਲੋਂ ਤੇਜ਼ੀ ਨਾਲ ਕੰਮ ਸ਼ੁਰੂ ਕੀਤਾ ਜਾਵੇਗਾ| ਇਸ ਲਈ 25 ਲੱਖ ਰੁਪਏ ਤੋਂ ਵੱਧ ਦਾ ਬਜਟ ਖਰਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਤੀਰਥ ਅਸਥਾਨ ਨੂੰ ਜਾਣ ਵਾਲੀ ਸੜਕ ਬਣਾਈ ਜਾਵੇਗੀ। ਉਨ੍ਹਾਂ ਦੇ ਵਾਰਡ ਵਿੱਚ ਪੈਂਦੇ ਇਸ ਇਲਾਕੇ ਦੀਆਂ ਸੜਕਾਂ ’ਤੇ ਕਰੀਬ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਸਬਜ਼ੀ ਮੰਡੀ ਨੇੜੇ ਸਰਸਵਤੀ ਚੌਕ ਦਾ ਨਵੀਨੀਕਰਨ ਕਰਕੇ ਚੌਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਇਸ ਕੰਮ ’ਤੇ ਵੀ 5 ਲੱਖ ਰੁਪਏ ਖਰਚ ਕੀਤੇ ਜਾਣਗੇ। ਗੁਰਦੁਆਰੇ ਨੂੰ ਜਾਣ ਵਾਲੀ ਸੜਕ ’ਤੇ ਵਿਸ਼ਾਲ ਸਰਸਵਤੀ ਗੇਟ ਬਣਾਇਆ ਜਾਵੇਗਾ। ਇਸ ’ਤੇ 14.50 ਲੱਖ ਰੁਪਏ ਦਾ ਬਜਟ ਖਰਚ ਕੀਤਾ ਜਾਵੇਗਾ। ਸਾਰੇ ਕੰਮਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ।

Advertisement

Advertisement
Advertisement