ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਨੰਗਲਾ ਦਾ ਜਲਘਰ ਖਰਾਬ, ਲੋਕ ਪਾਣੀ ਨੂੰ ਤਰਸੇ

08:06 AM Jun 05, 2023 IST

ਰਮੇਸ਼ ਭਾਰਦਵਾਜ

Advertisement

ਲਹਿਰਾਗਾਗਾ, 4 ਜੂਨ

ਇੱਥੋਂ ਨੇੜਲੇ ਪਿੰਡ ਨੰਗਲਾ ਦਾ ਜਲਘਰ ਖਰਾਬ ਹੋਣ ਕਰਕੇ ਗਰਮੀ ‘ਚ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਪਿੰਡ ਦੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਇਕਾਈ ਪ੍ਰਧਾਨ ਰਾਮ ਸਿੰਘ ਨੰਗਲਾ ਨੇ ਕਿਹਾ ਕਿ ਜਲਘਰ ‘ਚ ਦੋ-ਦੋ ਪਾਣੀ ਵਾਲੇ ਟੈਂਕ ਹੋਣ ਦੇ ਬਾਵਜੂਦ ਪਾਣੀ ਵਾਲੀ ਮੋਟਰ ਖੜ੍ਹੀ ਨੂੰ ਕਾਫੀ ਸਮਾਂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਸ ਮੋਟਰ ਨੂੰ ਚਲਾਉਣ ਸਬੰਧੀ ਮਹਿਕਮੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਕਈ ਦਿਨਾਂ ਬਾਅਦ ਆ ਕੇ ਮੋਟਰ ਕੱਢ ਕੇ ਆਪਣੇ ਨਾਲ ਲੈ ਗਏ। ਉਨ੍ਹਾਂ ਕਿਹਾ ਕਿ ਮੋਟਰ ਦੀ ਪਾਣੀ ਵਾਲੀ ਲੋਹੇ ਦੀ ਡਰਾਇਵਰੀ ਬਾਹਰ ਅਸਮਾਨ ਹੇਠ ਮੀਂਹ ਵਿੱਚ ਜੰਗ ਲੱਗਣ ਕਾਰਨ ਗਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲ ਸਿਹਤ ਵਿਭਾਗ ਅਤੇ ਸੈਨੀਟੇਸ਼ਨ ਵਿਭਾਗ ਨੂੰ ਹਦਾਇਤ ਕਰ ਕੇ ਜਲਦ ਵਾਟਰ ਵਰਕਸ ਦੀ ਨਵੀਂ ਮੋਟਰ ਪਾਈ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਹੇਠ ਸਬੰਧਤ ਮਹਿਕਮੇ ਦੇ ਦਫ਼ਤਰ ਵਿੱਚ ਮੋਰਚਾ ਲਾਇਆ ਜਾਵੇਗਾ।

Advertisement

ਜਲ ਸਪਲਾਈ ਵਿਭਾਗ ਦੇ ਐੱਸਡੀਓ ਕੁਲਵਿੰਦਰ ਕੁਮਾਰ ਨੇ ਦੱਸਿਆ ਕਿ ਪੈਸੇ ਤੇ ਫੰਡਾਂ ਦੀ ਘਾਟ ਕਰਕੇ ਮੁਸ਼ਕਲ ਆ ਰਹੀ ਹੈ ਤੇ ਪੈਸੇ ਮਿਲਣ ‘ਤੇ ਤੁਰੰਤ ਚਾਲੂ ਕਰਵਾ ਦਿੱਤਾ ਜਾਵੇਗਾ।

Advertisement
Advertisement