ਜਲੰਧਰ (ਦਿਹਾਤੀ) ਦਾ ਖੇਤਰ ‘ਨੋ ਡਰੋਨ ਜ਼ੋਨ’ ਐਲਾਨਿਆ
09:02 AM Sep 06, 2024 IST
Advertisement
ਜਲੰਧਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਮੇਜਰ ਡਾ. ਅਮਿਤ ਮਹਾਜਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਲੰਧਰ (ਦਿਹਾਤੀ) ਦੇ ਅਧਿਕਾਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਡਰੋਨ ਤੇ ਅਨਮੈਨਡ ਏਰੀਅਲ ਵਹੀਕਲਜ਼ (ਯੂ.ਏ.ਵੀ.) ਉਡਾਉਣ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਹੋਵੇਗੀ। ਹੁਕਮਾਂ ਵਿੱਚ ਇਹ ਵੀ ਕਿਹਾ ਕਿ ਯੂ.ਏ.ਵੀ./ਡਰੋਨ ਦੀ ਵਰਤੋਂ ਵਿੱਚ ਸ਼ਾਮਲ ਪੁਲੀਸ ਅਤੇ ਹਥਿਆਰਬੰਦ ਸੈਨਾਵਾਂ ਨੂੰ ਯੂ.ਏ.ਵੀ./ ਡਰੋਨ ਦੀ ਵਰਤੋਂ ਤੋਂ ਪਹਿਲਾਂ ਇਸ ਦਫ਼ਤਰ ਨੂੰ ਜਾਣਕਾਰੀ ਦੇਣੀ ਹੋਵੇਗੀ। ਇਹ ਹੁਕਮ 5 ਸਤੰਬਰ ਤੋਂ ਅਗਲੇ ਦੋ ਮਹੀਨੇ ਤੱਕ ਲਾਗੂ ਰਹੇਗਾ। -ਪੱਤਰ ਪ੍ਰੇਰਕ
Advertisement
Advertisement
Advertisement