ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫ਼ੌਜ ਮੁਖੀ ਵੱਲੋਂ ਜੰਮੂ ਕਸ਼ਮੀਰ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

07:00 AM Jul 04, 2024 IST

ਪੁਣਛ/ਜੰਮੂ, 3 ਜੁਲਾਈ
ਫ਼ੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਅੱਜ ਜੰਮੂ ਕਸ਼ਮੀਰ ਵਿੱਚ ਕੰਟਰੋਲ ਰੇਖਾ (ਐੱਲਓਸੀ) ਨੇੜੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਜਵਾਨਾਂ ਨੂੰ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ। 30 ਜੂਨ ਨੂੰ ਭਾਰਤੀ ਫੌਜ ਦੇ 30ਵੇਂ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਜੰਮੂ ਖੇਤਰ ਦਾ ਉਨ੍ਹਾਂ ਦਾ ਪਹਿਲਾ ਦੌਰਾ ਹੈ। ਇਸ ਦੌਰੇ ਨੂੰ ਅਮਰਨਾਥ ਯਾਤਰਾ ਅਤੇ ਖਾਸ ਕਰਕੇ ਪਹਾੜੀ ਜ਼ਿਲ੍ਹਿਆਂ ਵਿੱਚ ਚੱਲ ਰਹੀਆਂ ਅਤਿਵਾਦ ਵਿਰੋਧੀ ਮੁਹਿੰਮਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਡੀਜੀਪੀ ਤੇ ਹੋਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ।
ਅਧਿਕਾਰੀਆਂ ਮੁਤਾਬਕ ਜਨਰਲ ਦਿਵੇਦੀ ਸਵੇਰੇ ਜੰਮੂ ਪੁੱਜੇ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਰਹੱਦੀ ਜ਼ਿਲ੍ਹੇ ਪੁਣਛ ਲਈ ਰਵਾਨਾ ਹੋ ਗਏ। ਫੌਜ ਦੇ ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟੋਰੇਟ ਜਨਰਲ ਨੇ ਕਿਹਾ ਕਿ ਫ਼ੌਜ ਮੁਖੀ ਦਿਵੇਦੀ ਨੇ ਉੱਤਰੀ ਫ਼ੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਸੁਚਿੰਦਰ ਕੁਮਾਰ ਅਤੇ ਜੰਮੂ ਸਥਿਤ ਵਾਈਟ ਨਾਈਟ ਕੋਰ ਦੇ ਜਨਰਲ ਅਫਸਰ ਕਮਾਂਡਿੰਗ ਲੈਫਟੀਨੈਂਟ ਜਨਰਲ ਨਵੀਨ ਸਚਦੇਵਾ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਫੌਜ ਮੁਖੀ ਨੇ ਖੇਤਰੀ ਕਮਾਂਡਰਾਂ ਨਾਲ ਮੀਟਿੰਗ ਕੀਤੀ। -ਪੀਟੀਆਈ

Advertisement

Advertisement
Advertisement