For the best experience, open
https://m.punjabitribuneonline.com
on your mobile browser.
Advertisement

ਹੜ੍ਹ ਪ੍ਰਭਾਵਿਤ ਖੇਤਰਾਂ ’ਚ ਫੌਜ ਨੇ ਬਚਾਅ ਕਾਰਜ ਆਰੰਭੇ

08:38 AM Jul 20, 2023 IST
ਹੜ੍ਹ ਪ੍ਰਭਾਵਿਤ ਖੇਤਰਾਂ ’ਚ ਫੌਜ ਨੇ ਬਚਾਅ ਕਾਰਜ ਆਰੰਭੇ
ਫੌਜ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।
Advertisement

ਪੱਤਰ ਪ੍ਰੇਰਕ
ਰਤੀਆ, 19 ਜੁਲਾਈ
ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਕੁਝ ਢਾਣੀਆਂ ਨੂੰ ਛੱਡ ਕੇ ਆਬਾਦੀ ਵਾਲੇ ਇਲਾਕਿਆਂ ਵਿੱਚ ਕਿਤੇ ਵੀ ਸੇਮ ਨਹੀਂ ਹੈ। ਰਾਹਤ ਦੀ ਗੱਲ ਇਹ ਹੈ ਕਿ ਕੁਝ ਇਲਾਕਿਆਂ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ। ਐੱਸਡੀਐੱਮ ਨੇ ਆਪਣੇ ਦਫ਼ਤਰ ਵਿੱਚ ਕਰਨਲ ਸੌਰਵ ਸੁਮਨ, ਮੈਨੇਜਰ ਗੁਰਤੇਜ ਸਿੰਘ, ਲੈਫਟੀਨੈਂਟ ਅਤੇ ਕਰਨਲ ਆਦਿੱਤਿਆ ਅਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕਰ ਕੇ ਰਤੀਆ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਨਾਗਰਿਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਫੌਜ ਬੁਲਾਈ ਗਈ ਹੈ। ਰਤੀਆ ਪ੍ਰਸ਼ਾਸਨ ਵੱਲੋਂ ਐੱਨ.ਡੀ.ਆਰ.ਐੱਫ ਅਤੇ ਫੌਜ ਦੀਆਂ ਟੀਮਾਂ ਦੇ ਨਾਲ ਇੱਕ ਟੀਮ ਵੀ ਗਠਿਤ ਕੀਤੀ ਗਈ ਹੈ। ਇਹ ਟੀਮ ਪੂਰੀ ਤਰ੍ਹਾਂ ਫੌਜ ਦੇ ਨਾਲ ਹੜ੍ਹ ਰਾਹਤ ਕਾਰਜਾਂ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ, ਮਾਲ, ਜਨ ਸਿਹਤ, ਸਿੰਜਾਈ, ਬਿਜਲੀ ਆਦਿ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਬਚਾਅ ਕਾਰਜ ਕਰਨਗੀਆਂ। ਇਸ ਤੋਂ ਇਲਾਵਾ ਆਰਮੀ ਦੀ ਇੰਜਨੀਅਰਿੰਗ ਟੀਮ ਨੂੰ ਵੀ ਬੁਲਾਇਆ ਗਿਆ ਹੈ, ਜੋ ਸਿੰਜਾਈ ਵਿਭਾਗ ਨਾਲ ਮਿਲ ਕੇ ਰੰਗੋਈ ਨਾਲੇ ਅਤੇ ਘੱਗਰ ਦਰਿਆ ਦੀ ਮੁਰੰਮਤ ਦਾ ਕੰਮ ਕਰੇਗੀ। ਫੌਜ ਦੀ ਮੈਡੀਕਲ ਟੀਮ ਨੂੰ ਵੀ ਬੁਲਾਇਆ ਗਿਆ ਹੈ, ਜੋ ਲੋੜ ਪੈਣ ’ਤੇ ਸਿਹਤ ਵਿਭਾਗ ਨਾਲ ਮਿਲ ਕੇ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਜਿੱਥੇ ਭੋਜਨ ਅਤੇ ਹੋਰ ਰਾਹਤ ਸਮੱਗਰੀ ਦੀ ਲੋੜ ਹੈ, ਉਨ੍ਹਾਂ ਪਿੰਡਾਂ ਵਿੱਚ ਫੌਜ ਦੀਆਂ ਟੀਮਾਂ ਤੁਰੰਤ ਪ੍ਰਭਾਵ ਨਾਲ ਭੇਜੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਸਥਿਤੀ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਠੋਸ ਕਦਮ ਅਤੇ ਪ੍ਰਬੰਧ ਕੀਤੇ ਗਏ ਹਨ। ਐੱਸ.ਡੀ.ਐੱਮ ਜਗਦੀਸ਼ ਚੰਦਰ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਤੇ ਸਾਰੇ ਨਾਗਰਿਕ ਸੰਜਮ ਬਰਕਰਾਰ ਰੱਖਣ ਅਤੇ ਸੁਚੇਤ ਰਹਿਣ।
ਮੀਟਿੰਗ ਵਿੱਚ ਤਹਿਸੀਲਦਾਰ ਵਿਜੈ ਕੁਮਾਰ, ਪ੍ਰਿੰਸੀਪਲ ਅਵਨੀਸ਼ ਗਰਗ, ਪਟਵਾਰੀ ਮਾਸਟਰ ਟਰੇਨਰ ਵੀਰ ਸਿੰਘ ਅਤੇ ਫੌਜ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Advertisement

Advertisement
Advertisement
Tags :
Author Image

joginder kumar

View all posts

Advertisement