For the best experience, open
https://m.punjabitribuneonline.com
on your mobile browser.
Advertisement

ਮਾਛੀਵਾੜਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ

08:21 AM Apr 12, 2024 IST
ਮਾਛੀਵਾੜਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ
ਕਣਕ ’ਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਫਸਲ ਸੁਕਾਉਂਦੇ ਹੋਏ ਕਿਸਾਨ।
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 11 ਅਪਰੈਲ
ਪੰਜਾਬ ਦੀਆਂ ਵੱਡੀਆਂ ਮੰਡੀਆਂ ’ਚ ਸ਼ੁਮਾਰ ਮਾਛੀਵਾੜਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਅਤੇ ਕਿਸਾਨ ਆਪਣੀ ਫਸਲ ਵੇਚਣ ਲਈ ਲਿਆਉਣ ਲੱਗ ਪਏ ਹਨ। ਅੱਜ ਦਾਣਾ ਮੰਡੀ ਵਿੱਚ ਕਿਸਾਨ ਕਣਕ ਦੀਆਂ 2-3 ਟਰਾਲੀਆਂ ਭਰ ਕੇ ਲਿਆਏ, ਜਿਨ੍ਹਾਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਸੁਕਾਇਆ ਜਾ ਰਿਹਾ ਹੈ।
ਫ਼ਸਲ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਮਾਛੀਵਾੜਾ ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਅਤੇ ਖਰੀਦ ਏਜੰਸੀਆਂ ਵਿਚਕਾਰ ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਬੇਸ਼ੱਕ ਮਾਛੀਵਾੜਾ ਦਾਣਾ ਮੰਡੀ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਹ ਸਹਿਮਤੀ ਪ੍ਰਗਟਾਈ ਕਿ 15 ਅਪਰੈਲ ਦਿਨ ਸੋਮਵਾਰ ਤੋਂ ਐੱਸਡੀਐੱਮ ਸਮਰਾਲਾ ਰਜਨੀਸ਼ ਅਰੋੜਾ ਸਰਕਾਰੀ ਖਰੀਦ ਸ਼ੁਰੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਵਾਰ ਖਰੀਦ ਏਜੰਸੀਆਂ ਕੋਲ 80 ਫੀਸਦੀ ਬਾਰਦਾਨਾ ਵੀ ਪਹੁੰਚ ਚੁੱਕਿਆ ਹੈ ਜਿਸ ਕਾਰਨ ਇਸ ਵਾਰ ਆੜ੍ਹਤੀਆਂ ਤੇ ਕਿਸਾਨਾਂ ਨੂੰ ਇਸ ਦੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਲਦਬਾਜ਼ੀ ਨਾ ਕਰਦੇ ਹੋਏ ਸੁੱਕੀ ਫਸਲ ਹੀ ਮੰਡੀ ’ਚ ਲੈ ਕੇ ਆਉਣ। ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਇਸ ਵਾਰ ਕਣਕ ਖਰੀਦ ਏਜੰਸੀਆਂ ਵੱਲੋਂ ਖੁੱਲ੍ਹੇ ਫੜ੍ਹਾਂ ਵਿੱਚ ਲਗਾਈ ਜਾਵੇਗੀ, ਜਿਸ ਨਾਲ ਲਿਫਟਿੰਗ ਦੀ ਸਮੱਸਿਆ ਨਹੀਂ ਆਵੇਗੀ। ਇਸ ਮੌਕੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੇ ਵਿਸ਼ਵਾਸ ਦਿਵਾਇਆ ਕਿ ਕਿਸਾਨਾਂ ਨੂੰ ਫਸਲ ਵੇਚਣ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਖ਼ਰੀਦ ਪ੍ਰਬੰਧਾਂ ਨੂੰ ਸਫ਼ਾਈ, ਲਾਈਟਾਂ ਅਤੇ ਕਿਸਾਨਾਂ ਲਈ ਸ਼ੁੱਧ ਪੀਣ ਵਾਲੇ ਪਾਣੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੀਟਿੰਗ ’ਚ ਸਰਕਾਰੀ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸਰਪ੍ਰਸਤ ਗੁਰਨਾਮ ਸਿੰਘ ਨਾਗਰਾ, ਟਹਿਲ ਸਿੰਘ ਔਜਲਾ ਤੇ ਕਰਨੈਲ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਜੈਦੀਪ ਕਾਹਲੋਂ, ਰਾਜੀਵ ਕੌਸ਼ਲ ਤੇ ਸ਼ਸ਼ੀ ਭਾਟੀਆ, ਮੀਤ ਪ੍ਰਧਾਨ ਹਰਵਿੰਦਰ ਸਿੰਘ ਮੌਜੂਦ ਸਨ।

Advertisement

Advertisement
Author Image

Advertisement
Advertisement
×