For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 1 ਲੱਖ ਟਨ ਤੋਂ ਪਾਰ

06:33 AM Apr 19, 2024 IST
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 1 ਲੱਖ ਟਨ ਤੋਂ ਪਾਰ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 18 ਅਪਰੈਲ
ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 1 ਲੱਖ 22 ਹਜ਼ਾਰ 577 ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 1 ਲੱਖ 2 ਹਜ਼ਾਰ 988 ਮੀਟਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੱਲ ਇੱਕ ਦਿਨ ’ਚ ਹੀ 43 ਹਜ਼ਾਰ 632 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 40 ਹਜ਼ਾਰ 848 ਮੀਟਰਿਕ ਟਨ ਦੀ ਖਰੀਦ ਕੀਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਵਿਚੋਂ ਪਨਗਰੇਨ ਨੇ 34697 ਮੀਟਰਿਕ ਟਨ, ਮਾਰਕਫੈਡ ਨੇ 19090 ਮੀਟਰਿਕ ਟਨ, ਪਨਸਪ ਨੇ 23055 ਮੀਟਰਿਕ ਟਨ, ਵੇਅਰ ਹਾਊਸ ਨੇ 15020 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 11126 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 101.39 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਨਾ ਬੈਠਣਾ ਪਵੇ।

Advertisement

Advertisement
Author Image

joginder kumar

View all posts

Advertisement
Advertisement
×