ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਐੱਸਆਈ ਨੂੰ ਪੁਲੀਸ ਪਾਰਟੀ ਸਣੇ ਬੰਦੀ ਬਣਾ ਕੇ ਹਥਿਆਰ ਖੋਹੇ

08:26 AM Jun 30, 2024 IST
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਕੇਯੂ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ ਤੇ ਹੋਰ।

ਮਹਿੰਦਰ ਸਿੰਘ ਰੱਤੀਆਂ
ਮੋਗਾ, 29 ਜੂਨ
ਇਥੇ ਥਾਣਾ ਧਰਮਕੋਟ ਅਧੀਨ ਪਿੰਡ ਅਮੀ ਵਾਲਾ ’ਚ ਬੀਤੀ ਰਾਤ ਛਾਪਾ ਮਾਰਨ ਗਈ ਗਈ ਪੁਲੀਸ ਪਾਰਟੀ ਨੂੰ ਕੁਝ ਲੋਕਾਂ ਨੇ ਬੰਦੀ ਬਣਾ ਕੇ ਹਥਿਆਰ ਖੋਹ ਲਏ। ਘਟਨਾ ਤੋਂ ਬਾਅਦ ਥਾਣਾ ਮੁਖੀ ਦੀ ਅਗਵਾਈ ਹੇਠ ਪੁਲੀਸ ਫੋਰਸ ਮੌਕੇ ’ਤੇ ਪੁੱਜੀ ਤਾਂ ਹਜੂਮ ਨੇ ਉਨ੍ਹਾਂ ’ਤੇ ਵੀ ਪਥਰਾਅ ਕਰ ਦਿੱਤਾ। ਇਸ ਮੌਕੇ ਦੋਵਾਂ ਪਾਸਿਓਂ ਗੋਲੀਬਾਰੀ ਹੋਈ, ਜਿਸ ਵਿੱਚ ਕਿਸਾਨ ਆਗੂ ਤੋਂ ਇਲਾਵਾ ਇੱਕ ਏਐੱਸਆਈ, ਇੱਕ ਹੌਲਦਾਰ ਤੇ ਹੋਮਗਾਰਡ ਵਾਲੰਟੀਅਰ ਜ਼ਖ਼ਮੀ ਹੋ ਗਏ। ਕਿਸਾਨ ਆਗੂ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਡੀਐੱਮਸੀ ਰੈਫ਼ਰ ਕੀਤਾ ਗਿਆ, ਜਦੋਂ ਕਿ ਏਐੱਸਆਈ ਸਮੇਤ ਤਿੰਨ ਪੁਲੀਸ ਮੁਲਾਜ਼ਮ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਇਥੇ ਥਾਣਾ ਧਰਮਕੋਟ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਦੇ ਬਿਆਨ ’ਤੇ ਪਿੰਡ ਅਮੀਵਾਲਾ ਨਿਵਾਸੀ ਹਰਪ੍ਰੀਤ ਸਿੰਘ ਉਰਫ਼ ਹੈਪੀ, ਉਸ ਦੀ ਪਤਨੀ ਲਵਪ੍ਰੀਤ ਕੌਰ, ਭਰਾ ਧਰਮਪ੍ਰੀਤ ਸਿੰਘ, ਪਿਤਾ ਕਰਨੈਲ ਸਿੰਘ, ਭੈਣ ਪਰਮਜੀਤ ਕੌਰ, ਗੁਰਪ੍ਰੀਤ ਸਿੰਘ ਉਰਫ਼ ਗੋਪੀ ਤੋਂ ਇਲਾਵਾ 15/20 ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਮੁਤਾਬਕ ਪਿੰਡ ਭੋਇਪੁਰ ਨਿਵਾਸੀ ਸਿਮਰਨਜੀਤ ਸਿੰਘ ਨੇ 112 ਹੈਲਪਲਾਈਨ ’ਤੇ ਮੁਲਜ਼ਮ ਹਰਪ੍ਰੀਤ ਸਿੰਘ ਉਰਫ਼ ਹੈਪੀ ਤੇ ਉਸਦੇ ਭਰਾ ਧਰਮਪ੍ਰੀਤ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ। ਸੂਚਨਾ ਮਿਲਣ ’ਤੇ ਸ਼ਿਕਾਇਤ ਦੀ ਜਾਂਚ ਲਈ ਏਐੱਸਆਈ ਗੁਰਦੀਪ ਸਿੰਘ ਪੁਲੀਸ ਪਾਰਟੀ ਸਣੇ ਪਿੰਡ ਅਮੀਵਾਲਾ ’ਚ ਮੁਲਜ਼ਮਾਂ ਦੇ ਘਰ ਛਾਪਾ ਮਾਰਨ ਗਿਆ ਸੀ। ਮੁਲਜ਼ਮਾਂ ਨੇ ਹਜੂਮ ਦੀ ਮਦਦ ਨਾਲ ਪੁਲੀਸ ਪਾਰਟੀ ਨੂੰ ਬੰਦੀ ਬਣਾ ਲਿਆ ਅਤੇ ਉਨ੍ਹਾਂ ਤੋਂ ਸਰਕਾਰੀ ਹਥਿਆਰ ਤੇ ਪੁਲੀਸ ਦੀ ਗੱਡੀ ਦੀ ਚਾਬੀ ਵੀ ਖੋਹ ਲਈ। ਪੁਲੀਸ ਪਾਰਟੀ ਨੂੰ ਬੰਦੀ ਬਣਾਉਣ ਦੀ ਸੂਚਨਾ ਮਿਲਣ ’ਤੇ ਥਾਣਾ ਧਰਮਕੋਟ ਮੁਖੀ ਇੰਸਪੈਕਟਰ ਨਵਦੀਪ ਸਿੰਘ ਭੱਟੀ ਹੋਰ ਪੁਲੀਸ ਫੋਰਸ ਨਾਲ ਮੌਕੇ ’ਤੇ ਪੁੱਜੇ ਤਾਂ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਦਿੱਤਾ। ਥਾਣਾ ਮੁਖੀ ਨੇ ਬੰਦੀ ਬਣਾਏ ਗਏ ਏਐੱਸਆਈ ਤੇ ਦੂਜੇ ਮੁਲਾਜ਼ਮਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਤੋਂ ਖੋਹੇ ਸਰਕਾਰੀ ਹਥਿਆਰਾਂ ਤੇ ਪੁਲੀਸ ਗੱਡੀ ਦੀ ਚਾਬੀ ਦੀ ਮੰਗ ਕੀਤੀ ਤਾਂ ਮੁਲਜ਼ਮ ਮੁੜ ਪੁਲੀਸ ਨਾਲ ਉਲਝ ਪਏ। ਪੁਲੀਸ ਸੂਤਰਾਂ ਮੁਤਾਬਕ ਮੁਲਜ਼ਮਾਂ ਨੇ 3 ਰਾਊਂਡ ਗੋਲੀਆਂ ਚਲਾਈਆਂ ਤਾਂ ਪੁਲੀਸ ਨੇ ਏਕੇ 47 ਰਾਈਫ਼ਲ ਨਾਲ ਜਵਾਬੀ ਗੋਲੀਬਾਰੀ ਕੀਤੀ। ਪੁਲੀਸ ਵੱਲੋਂ 6 ਗੋਲੀਆਂ ਚਲਾਈਆਂ ਗਈਆਂ। ਇਸ ਮੌਕੇ ਗੋਲੀ ਤੇ ਇੱਟਾਂ ਰੋੜੇ ਲੱਗਣ ਨਾਲ ਏਐੱਸਆਈ ਗੁਰਦੀਪ ਸਿੰਘ, ਹੌਲਦਾਰ ਰਾਜਿੰਦਰ ਸਿੰਘ ਤੇ ਹੋਮਗਾਰਡ ਵਾਲੰਟੀਅਰ ਗੋਪਾਲ ਸਿੰਘ ਤੇ ਕੁਝ ਹੋਰ ਪੁਲੀਸ ਮੁਲਾਜ਼ਮ ਮਾਮੂਲੀ ਸੱਟਾਂ ਲੱਗਣ ਨਾਲ ਜਖ਼ਮੀ ਹੋ ਗਏ। ਇਸ ਮੌਕੇ ਝਗੜਾ ਨਿਬੇੜਨ ਲਈ ਪੁੱਜੇ ਬੀਕੇਯੂ ਬਹਿਰਾਮਕੇ ਦੇ ਸੂਬਾ ਸਕੱਤਰ ਮਲਕੀਤ ਸਿੰਘ ਦੇ ਪੇਟ ਵਿੱਚ ਗੋਲੀ ਲੱਗੀ। ਬੀਕੇਯੂ ਬਹਿਰਾਮਕੇ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮਕੇ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੇ ਆਗੂ ਮਲਕੀਤ ਸਿੰਘ ਨੇ ਸਮਝੌਤਾ ਕਰਵਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਝਗੜੇ ਬਾਰੇ ਧਿਰਾਂ ਨੇ ਪਹਿਲਾਂ ਪੁਲੀਸ ਚੌਕੀ ’ਚ ਸ਼ਿਕਾਇਤ ਦਿੱਤੀ ਸੀ। ਪੁਲੀਸ ਵੱਲੋਂ ਸ਼ਿਕਾਇਤ ’ਤੇ ਕਾਰਵਾਈ ਨਾ ਕਰਨ ਉੱਤੇ ਇਹ ਘਟਨਾ ਵਾਪਰੀ ਹੈ।

Advertisement

Advertisement
Advertisement