ਪਿੰਡ ਧਨੋਂ ’ਚ ਸਹਾਇਕ ਕਮਿਸ਼ਨਰ ਨੇ ਮੁਸ਼ਕਿਲਾਂ ਸੁਣੀਆਂ
ਪੱਤਰ ਪ੍ਰੇਰਕ
ਸੰਦੌੜ, 17 ਅਗਸਤ
ਸਬ-ਡਵੀਜ਼ਨ ਮਾਲੇਰਕੋਟਲਾ ਦੇ ਪਿੰਡ ਧਨੋਂ ਵਿੱਚ ਅੱਜ ‘ਆਪ’ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਨ ਸੁਣਵਾਈ ਕੈਂਪ ਦਾ ਜਾਇਜ਼ਾ ਲੈਣ ਪੁੱਜੇ ਸਹਾਇਕ ਕਮਿਸ਼ਨਰ ਹਰਬੰਸ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਉਨ੍ਹਾਂ ਨਾਲ ਤਹਿਸੀਲਦਾਰ ਜਗਦੀਪ ਇੰਦਰ ਸੋਢੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜੁਗਰਾਜ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਹੇਠ ਲੱਗੇ ਕੈਂਪ ਦੌਰਾਨ ਪਿੰਡਾਂ ਦੇ ਵੱਡੀ ਗਿਣਤੀ ਲੋਕਾਂ ਨੇ ਮੌਕੇ ’ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਲਿਆ ਅਤੇ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਈਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪਾਂ ਦੇ ਪਿੰਡ ਪੱਧਰ ’ਤੇ ਲਾਏ ਜਾਣ ਕਾਰਨ ਲੋਕਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜਰੀਏ ਹੋ ਜਾਂਦੇ ਹਨ। ਇਸ ਕੈਂਪ ਵਿੱਚ ਵਰਿੰਦਰ ਸਿੰਘ ਢਿਲੋਂ ਆਪ ਆਗੂ, ਸਾਬਕਾ ਸਰਪੰਚ ਸੁਖਦੇਵ ਸਿੰਘ, ਗੁਰਦੀਪ ਸਿੰਘ ਢਿਲੋਂ, ਚਮਕੌਰ ਸਿੰਘ ਨੰਬਰਦਾਰ, ਬਿੱਕਰ ਸਿੰਘ ਪੰਚ, ਬਚਿੱਤਰ ਸਿੰਘ ਚਹਿਲ, ਜਰਨੈਲ ਸਿੰਘ ਖਾਲਸਾ, ਗੁਰਮੀਤ ਸਿੰਘ, ਬਲਦੇਵ ਸਿੰਘ ਨੰਬਰਦਾਰ ਹਾਜ਼ਰ ਸਨ।