ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਵਿਭਾਗ ਦੀ ਸੱਤਵੀਂ ਮੰਜ਼ਿਲ ’ਤੇ ਚੜ੍ਹੇ ਸਹਾਇਕ ਪ੍ਰੋਫ਼ੈਸਰ

08:30 AM Oct 08, 2024 IST
ਡੀਪੀਆਈ ਦਫ਼ਤਰ ਵਿੱਚ ਧਰਨਾ ਦਿੰਦੇ ਹੋਏ ਸਹਾਇਕ ਪ੍ਰੋਫੈਸਰ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 7 ਅਕਤੂਬਰ
1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਨਿਯੁਕਤ ਹੋਣੋਂ ਰਹਿੰਦੇ 411 ਉਮੀਦਵਾਰ ਅੱਜ ਮੁਹਾਲੀ ਸਥਿਤ ਸਿੱਖਿਆ ਭਵਨ ਦੀ ਸੱਤਵੀਂ ਮੰਜ਼ਿਲ ’ਤੇ ਚੜ੍ਹ ਗਏ। ਇਹ ਉਮੀਦਵਾਰ ਅੱਜ ਡਾਇਰੈਕਟਰ ਉਚੇਰੀ ਸਿੱਖਿਆ ਦੇ ਦਫ਼ਤਰ ਨੂੰ ਘੇਰਾ ਪਾ ਕੇ ਗੈਲਰੀ ਵਿੱਚ ਧਰਨਾ ਲਾ ਕੇ ਬੈਠ ਗਏ ਅਤੇ ਡੀਪੀਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਫ਼ਰੰਟ ਦੇ ਆਗੂ ਬਲਵਿੰਦਰ ਚਹਿਲ ਅਤੇ ਹੋਰਨਾਂ ਪ੍ਰੋਫ਼ੈਸਰਾਂ ਨੇ ਦੋਸ਼ ਲਾਇਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 1158 ਸਹਾਇਕ ਪ੍ਰੋਫੈਸਰਾਂ ਭਰਤੀ ਨੂੰ ਹਰੀ ਝੰਡੀ ਦਿੱਤੀ ਜਾ ਚੁੱਕੀ ਹੈ ਪਰ 14 ਦਿਨ ਬੀਤਣ ਦੇ ਬਾਵਜੂਦ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਗਏ।
ਮਨੀਸ਼ ਕੁਮਾਰ ਨੇ ਦੱਸਿਆ ਕਿ ਹਾਈ ਕੋਰਟ ਨੇ 23 ਸਤੰਬਰ ਨੂੰ 1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਹਰੀ ਝੰਡੀ ਦਿੱਤੀ ਸੀ। ਅਦਾਲਤ ਦੇ ਫ਼ੈਸਲੇ ਤੋਂ ਬਾਅਦ 483 ਉਮੀਦਵਾਰਾਂ ਦੀ ਕਾਲਜਾਂ ਵਿੱਚ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚੋਂ ਜ਼ਿਆਦਾਤਰ ਉਮੀਦਵਾਰ ਕਾਲਜਾਂ ਵਿੱਚ ਪਹੁੰਚ ਚੁੱਕੇ ਹਨ, ਜਦੋਂਕਿ 411 ਪੰਜਾਬੀ, ਹਿੰਦੀ, ਅੰਗਰੇਜ਼ੀ, ਲਾਇਬ੍ਰੇਰੀ ਸਾਇੰਸ, ਜੌਗਰਫ਼ੀ ਤੇ ਐਜੂਕੇਸ਼ਨ ਵਿਸ਼ਿਆਂ ਦੇ ਉਮੀਦਵਾਰ ਹਾਲੇ ਨਿਯੁਕਤੀ ਪੱਤਰਾਂ ਨੂੰ ਉਡੀਕ ਰਹੇ ਹਨ। ਫ਼ਰੰਟ ਦੇ ਆਗੂ ਬਲਵਿੰਦਰ ਚਹਿਲ ਨੇ ਕਿਹਾ ਕਿ ਸੂਬੇ ਵਿੱਚ ਪੰਜਾਬੀ ਸਮੇਤ ਹੋਰਨਾਂ ਭਾਸ਼ਾਵਾਂ ਨਾਲ ਹੋ ਰਹੇ ਵਿਤਕਰੇ ਨੇ ਸਰਕਾਰ ਦੇ ਪੰਜਾਬ ਹਿਤੈਸ਼ੀ ਹੋਣ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਭਰਤੀ ਪ੍ਰਤੀ ਇਸ ਤਰ੍ਹਾਂ ਟਾਲਮਟੋਲ ਕਰਦੀ ਰਹੀ ਤਾਂ ਉਹ ਇੱਥੇ ਹੀ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣੇ ਪਰਿਵਾਰਾਂ ਸਮੇਤ ਲੜੀਵਾਰ ਧਰਨਾ ਸ਼ੁਰੂ ਕਰ ਦੇਣਗੇ। ਮਸਲੇ ਹੱਲ ਨਾ ਹੋਣ ’ਤੇ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕੀਤਾ ਜਾਵੇਗਾ।

Advertisement

Advertisement