For the best experience, open
https://m.punjabitribuneonline.com
on your mobile browser.
Advertisement

ਪਿੰਡ ਖ਼ਾਬੜਾ ਵਿੱਚ ਮਾਹੌਲ ਤਣਾਅਪੂਰਨ

10:16 AM Sep 04, 2023 IST
ਪਿੰਡ ਖ਼ਾਬੜਾ ਵਿੱਚ ਮਾਹੌਲ ਤਣਾਅਪੂਰਨ
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਿੰਡ ਖਾਬੜਾ ਦੇ ਵਸਨੀਕ। -ਫੋਟੋ: ਸੇਖੋਂ
Advertisement

ਪੱਤਰ ਪ੍ਰੇਰਕ
ਗੜ੍ਹਸ਼ੰਕਰ, 3 ਸਤੰਬਰ
ਤਹਿਸੀਲ ਦੇ ਪਿੰਡ ਖਾਬੜਾ ਵਿੱਚ ਪਿੰਡ ਦੇ ਦਲਿਤ ਸਰਪੰਚ ਅਤੇ ਵਿਰੋਧੀ ਧਿਰ ਦੇ ਆਹਮੋ-ਸਾਹਮਣੇ ਹੋਣ ਨਾਲ ਤਣਾਅ ਦਾ ਮਾਹੌਲ ਬਣ ਗਿਆ ਹੈ। ਪਿੰਡ ਦੇ ਸਰਪੰਚ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਵੀਡੀਓ ਵਿੱਚ ਪਿੰਡ ਦੇ ਕੁੱਝ ਲੋਕਾਂ ਵੱਲੋਂ ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਕਹਿਣ ਅਤੇ ਪਿੰਡ ਦੇ ਵਿਕਾਸ ਕੰਮਾਂ ਵਿੱਚ ਰੁਕਾਵਟਾਂ ਪਾਉਣ ਦਾ ਦੋਸ਼ ਲਾਇਆ ਗਿਆ ਸੀ। ਇਸ ਮਗਰੋਂ ਅੱਜ ਪਿੰਡ ਦੀ ਸਾਬਕਾ ਸਰਪੰਚ ਰਾਜ ਰਾਣੀ, ਨੰਬਰਦਾਰ ਗੁਰਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਤਰਲੋਚਨ ਸਣੇ ਹੋਰ ਪਿੰਡ ਵਾਸੀਆਂ ਨੇ ਪ੍ਰੈੱਸ ਕਾਨਫਰੰਸ ਬੁਲਾਈ। ਉਨ੍ਹਾਂ ਕਿਹਾ ਕਿ ਪਿੰਡ ਦਾ ਸਰਪੰਚ ਧਰਮਿੰਦਰ ਕੁਮਾਰ ਗ਼ਲਤ ਦੋਸ਼ ਲਗਾ ਕੇ ਆਪਣੀ ਨਿੱਜੀ ਰੰਜਿਸ਼ ਕੱਢ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਸ਼ਾਮਲਾਤ ਜ਼ਮੀਨ ਦੀ ਨਿਸ਼ਾਨਦੇਹੀ ਮੌਕੇ ਪਿੰਡ ਦੇ ਕੁੱਝ ਲੋਕਾਂ ਨਾਲ ਸਰਪੰਚ ਧਰਮਿੰਦਰ ਕੁਮਾਰ ਦੀ ਤਲਖੀ ਹੋ ਗਈ ਸੀ ਜਿਸ ਮਗਰੋਂ ਉਸ ਨੇ ਦੂਜੀ ਧਿਰ ’ਤੇ ਜਾਤੀਸੂਚਕ ਸ਼ਬਦ ਬੋਲਣ ਸਬੰਧੀ ਝੂਠੇ ਇਲਜ਼ਾਮ ਲਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਪੰਚ ਧਰਮਿੰਦਰ ਕੁਮਾਰ ਸੋਸ਼ਲ ਮੀਡੀਆ ’ਤੇ ਭੜਕਾਊ ਪ੍ਰਚਾਰ ਕਰ ਰਿਹਾ ਹੈ ਜਿਸ ਨਾਲ ਪਿੰਡ ਵਿੱਚ ਤਣਾਅ ਪੈਦਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸਰਪੰਚ ਖ਼ਿਲਾਫ਼ ਐੱਸਐੱਸਪੀ ਹੁਸ਼ਿਆਰਪੁਰ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਸ ਮੌਕੇ ਰਾਮਲਾਲ, ਗੁਰਮੇਜ ਕੌਰ, ਸੁਖਬੀਰ ਕੌਰ, ਚਰਨ ਦਾਸ, ਬਲਜਿੰਦਰ ਪਾਲ, ਸਤਪਾਲ ਸਿੰਘ, ਅਵਤਾਰ ਚੰਦ, ਕਰਨੈਲ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।
ਸਰਪੰਚ ਧਰਮਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਜਾਤੀਸੂਚਕ ਸ਼ਬਦ ਕਹੇ ਗਏ ਹਨ। ਇਸ ਖ਼ਿਲਾਫ਼ ਉਨ੍ਹਾਂ ਵੱਲੋਂ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ।
ਥਾਣਾ ਗੜ੍ਹਸ਼ੰਕਰ ਦੇ ਏਐੱਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਸ਼ਾਮਲਾਤ ਜ਼ਮੀਨ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ, ਇਸ ਨੂੰ ਜਲਦ ਹੱਲ ਕਰਵਾਇਆ ਜਾਵੇਗਾ।

Advertisement

Advertisement
Advertisement
Author Image

sukhwinder singh

View all posts

Advertisement