For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦੀ ਜਿੱਤ ’ਤੇ ਹਰਿਆਣਾ ਦੇ ਪਿੰਡਾਂ ’ਚ ਜਸ਼ਨ ਦਾ ਮਾਹੌਲ

08:05 AM Jun 06, 2024 IST
ਕਾਂਗਰਸ ਦੀ ਜਿੱਤ ’ਤੇ ਹਰਿਆਣਾ ਦੇ ਪਿੰਡਾਂ ’ਚ ਜਸ਼ਨ ਦਾ ਮਾਹੌਲ
ਪਿੰਡ ਕਰੀਵਾਲਾ ’ਚ ਲੱਡੂ ਵੰਡ ਕੇ ਜਸ਼ਨ ਮਨਾਉਂਦੇ ਹੋਏ ਕਿਸਾਨ।
Advertisement

ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ, 5 ਜੂਨ
ਹਰਿਆਣਾ ’ਚ ਕਾਂਗਰਸ ਨੂੰ ਮਿਲੀ ਜਿੱਤ ਮਗਰੋਂ ਪਿੰਡਾਂ ’ਚ ਕਿਸਾਨਾਂ ਨੇ ਲੱਡੂ ਵੰਡ ਕੇ ਜਸ਼ਨ ਮਨਾਇਆ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ’ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦਾ ਨਤੀਜਾ ਦੱਸਿਆ।
ਸਿਰਸਾ ਲੋਕ ਸਭਾ ਹਲਕੇ ਤੋਂ ‘ਇੰਡੀਆ’ ਗੱਠਜੋੜ ਦੀ ਉਮੀਦਵਾਰ ਕੁਮਾਰੀ ਸ਼ੈਲਜਾ ਨੂੰ ਮਿਲੀ ਢਾਈ ਲੱਖ ਤੋਂ ਵੋਟਾਂ ਨਾਲ ਵੱਧ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਪਿੰਡ ਕਰੀਵਾਲਾ ’ਚ ਕਿਸਾਨਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਕਿਸਾਨ ਆਗੂ ਕਾ. ਸੁਵਰਨ ਸਿੰਘ ਵਿਰਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਪਣੇ ਵਿਰੋਧੀਆਂ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦਾ ਖ਼ਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਅੰਦੋਲਨ ਦੌਰਾਨ ਕੀਤੇ ਧੱਕੇ ਦਾ ਜਵਾਬ ਲੋਕਾਂ ਨੇ ਵੋਟਾਂ ਨਾਲ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਐਨਡੀਏ ਖ਼ਿਲਾਫ਼ ਫਤਵਾ ਦਿੱਤਾ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ।
ਇਸ ਮੌਕੇ ’ਤੇ ਸਰਪੰਚ ਜਰਨੈਲ ਸਿੰਘ, ਬੂਟਾ ਸਿੰਘ, ਸ਼ੀਤਲ ਸਿੰਘ, ਮਲਕੀਤ ਸਿੰਘ ਲੰਬਰਦਾਰ, ਹਰਦੇਵ ਸਿੰਘ, ਰੇਸ਼ਮ ਸਿੰਘ, ਹਾਕਮ ਸਿੰਘ, ਲਖਬੀਰ ਸਿੰਘ ਝੱਬਰ, ਮੋਹਨ ਸਿੰਘ, ਜੋਗਾ ਸਿੰਘ, ਸੋਹਨ ਸਿੰਘ, ਹੀਰਾ ਸਿੰਘ ਦਰਦ, ਸਵਿੰਦਰ ਸਿੰਘ, ਕਸ਼ਮੀਰ ਸਿੰਘ, ਮੁਖਤਿਆਰ ਸਿੰਘ, ਦੀਦਾਰ ਸਿੰਘ, ਅਜੀਤ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਬਲਕਾਰ ਸਿੰਘ, ਜਗਤਾਰ ਸਿੰਘ ਆਦਿ ਸਮੇਤ ਅਨੇਕ ਲੋਕ ਮੌਜੂਦ ਸਨ।

Advertisement

ਅਗਲੀ ਵਾਰੀ ਹਰਿਆਣਾ ’ਚ ਕਾਂਗਰਸ ਸਰਕਾਰ ਬਣੇਗੀ: ਕੁਮਾਰੀ ਸ਼ੈਲਜਾ

ਸਿਰਸਾ (ਨਿੱਜੀ ਪੱਤਰ ਪ੍ਰੇਰਕ): ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ, ਹਰਿਆਣਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ, ਉਤਰਾਖੰਡ ਦੇ ਇੰਚਾਰਜ, ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੀ ਮੈਂਬਰ ਅਤੇ ਸਿਰਸਾ ਲੋਕ ਸਭਾ ਸੀਟ ਤੋਂ ਕਾਂਗਰਸ (ਇੰਡੀਆ ਅਲਾਇੰਸ) ਦੀ ਜੇਤੂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਨੇ ਲੋਕ ਸਭਾ ਚੋਣਾਂ ’ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਹੁਣ ਹਰਿਆਣਾ ਦੀ ਵਾਰੀ ਹੈ। ਹਰਿਆਣਾ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ ਜਿਸ ਲਈ ਹੁਣੇ ਤੋਂ ਤਿਆਰੀਆਂ ਸ਼ੁਰੂ ਕਰ ਲਈਆਂ ਹਨ। ਸਿਰਸਾ ਸੰਸਦੀ ਸੀਟ ਤੋਂ ਸ਼ਾਨਦਾਰ ਜਿੱਤ ਮਿਲਣ ਮਗਰੋਂ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਉਹ ਸਿਰਸਾ ਹਲਕੇ ਦੇ ਲੋਕਾਂ ਤੇ ਪਾਰਟੀ ਹਾਈਕਮਾਂਡ ਦੀ ਧੰਨਵਾਦੀ ਹੈ, ਜਿਨ੍ਹਾਂ ਨੇ ਪਾਰਟੀ ਦੀ ਵਿਚਾਰਧਾਰਾ ਨੂੰ ਫੈਲਾਉਣ ਲਈ ਅਣਥੱਕ ਮਿਹਨਤ ਕੀਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਸੂਬੇ ਦੀ ਜਨਤਾ ਭਾਜਪਾ ਦੇ ਝੂਠਾਂ ਤੋਂ ਤੰਗ ਆ ਚੁੱਕੀ ਹੈ, ਭਾਜਪਾ ਇਕ ਤੋਂ ਬਾਅਦ ਇਕ ਨਵੇਂ ਝੂਠ ਬੋਲ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਪਰ ਲੋਕ ਗੁਮਰਾਹ ਨਹੀਂ ਹੋਏ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਜਨਤਾ ਨੇ ਭਾਜਪਾ ਦੇ ਖਿਲਾਫ ਵੋਟ ਦੇ ਕੇ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਇਆ ਹੈ।

Advertisement
Author Image

sukhwinder singh

View all posts

Advertisement
Advertisement
×