ਬੇਜ਼ਮੀਨੇ ਪਰਿਵਾਰ ਦੇ ਘਰ ਦੀ ਕੁਰਕੀ ਰੁਕਵਾਈ
08:06 AM Jul 07, 2024 IST
Advertisement
ਪੱਤਰ ਪ੍ਰੇਰਕ
ਮਹਿਲ ਕਲਾਂ, 6 ਜੁਲਾਈ
ਮਹਿਲ ਕਲਾਂ ਦੇ ਬੇਜ਼ਮੀਨੇ ਕਿਸਾਨ ਸੁਖਵਿੰਦਰ ਸਿੰਘ ਦੇ ਘਰ ਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਤੀਜੀ ਵਾਰ ਕੁਰਕੀ ਰੋਕੀ ਗਈ। ਇਸ ਮੌਕੇ ਜਥੇਬੰਦੀ ਦੇ ਜਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ਅਤੇ ਔਰਤ ਆਗੂ ਕਮਲਜੀਤ ਕੌਰ ਨੇ ਕਿਹਾ ਕਿ ਉਕਤ ਕਿਸਾਨ ਪਰਿਵਾਰ ਨੇ 2018 ਵਿੱਚ ਬੈਂਕ ਤੋਂ 10 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਵਿੱਚੋਂ ਬੈਂਕ ਨੇ ਦੋ ਲੱਖ ਰੁਪਏ ਕਿਸ਼ਤਾਂ ਲਈ ਰੱਖ ਲਿਆ ਸੀ ਤੇ 8 ਰੁਪਏ ਸੁਖਵਿੰਦਰ ਸਿੰਘ ਨੂੰ ਵੱਖ-ਵੱਖ ਕਿਸ਼ਤਾਂ ਵਿੱਚ ਮੱਝਾਂ ਖਰੀਦਣ ਲਈ ਦੇ ਦਿੱਤਾ ਸੀ। ਸੁਖਵਿੰਦਰ ਸਿੰਘ ਨੇ ਕਰਜ਼ੇ ਦਾ ਕੁੱਝ ਹਿੱਸਾ ਤਾਂ ਭਰ ਦਿੱਤਾ ਸੀ ਪਰ ਬਾਅਦ ਵਿੱਚ ਆਰਥਿਕ ਤੰਗੀ ਕਾਰਨ ਕੁੱਝ ਕਿਸ਼ਤਾਂ ਟੁੱਟ ਗਈਆਂ ਜਿਸ ਕਰਕੇ ਬੈਂਕ ਵੱਲੋਂ ਸੁਖਵਿੰਦਰ ਸਿੰਘ ਦੇ ਘਰ ਦਾ ਵਾਰੰਟ ਕਬਜ਼ਾ ਲਿਆਂਦਾ ਗਿਆ।
Advertisement
Advertisement
Advertisement