ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜ ਸਿੰਘ ਸਾਹਿਬਾਨ ਵੱਲੋਂ ਜੂਨ ’84 ਦਾ ਹਮਲਾ ‘ਤੀਜਾ ਘੱਲੂਘਾਰਾ’ ਕਰਾਰ

10:23 AM May 19, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਮਈ
ਸ੍ਰੀ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਜਿਸ ਵਿਚ ਜੂਨ 1984 ਵਿਚ ਭਾਰਤ ਦੀ ਕਾਂਗਰਸ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ’ਤੇ ਕੀਤੇ ਫੌਜੀ ਹਮਲੇ ਨੂੰ ‘ਤੀਜਾ ਘੱਲੂਘਾਰਾ’ ਕਰਾਰ ਦਿੱਤਾ ਗਿਆ। ਉਨ੍ਹਾਂ ਸਿੱਖ ਜਗਤ ਨੂੰ ਆਦੇਸ਼ ਦਿੱਤਾ ਹੈ ਇਸ ਤੀਜੇ ਘੱਲੂਘਾਰੇ ਦੇ 40ਵੇਂ ਵਰ੍ਹੇ ਮੌਕੇ 1 ਤੋਂ 6 ਜੂਨ ਤੱਕ ‘ਸ਼ਹੀਦੀ ਸਪਤਾਹ’ ਮਨਾਏ ਜਾਣ। ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਇਕੱਤਰਤਾ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ, ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਵਿਚੋਂ ਗਿਆਨੀ ਮੰਗਲ ਸਿੰਘ ਅਤੇ ਗਿਆਨੀ ਸੁਖਦੇਵ ਸਿੰਘ ਸ਼ਾਮਲ ਹੋਏ। ਇਕੱਤਰਤਾ ਉਪਰੰਤ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਸ ਵੇਲੇ ਭਾਰਤ ਸਰਕਾਰ ਵੱਲੋਂ ਫੌਜ ਰਾਹੀਂ 1 ਜੂਨ ਤੋਂ 6 ਜੂਨ 1984 ਤੱਕ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਨੂੰ ਤੋਪਾਂ-ਟੈਂਕਾਂ ਨਾਲ ਨਿਸ਼ਾਨਾ ਬਣਾਇਆ ਗਿਆ ਸੀ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੇਤ 37 ਹੋਰ ਗੁਰਧਾਮਾਂ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ਨੂੰ ਸ਼ਹੀਦ ਕੀਤਾ ਗਿਆ ਸੀ। ਉਨ੍ਹਾਂ ਸਮੁੱਚੀ ਸਿੱਖ ਕੌਮ ਨੂੰ ਆਦੇਸ਼ ਦਿੱਤਾ ਹੈ ਕਿ ਇਸ ਸਾਲ ਜੂਨ ਮਹੀਨੇ 40ਵਾਂ ਘੱਲੂਘਾਰਾ ਦਿਹਾੜਾ ਵੱਡੇ ਪੱਧਰ ’ਤੇ ਮਨਾਉਂਦਿਆਂ ਸ਼ਹੀਦੀ ਸਪਤਾਹ ਮਨਾਇਆ ਜਾਵੇ। ਇਸ ਦੌਰਾਨ ਦੇਸ਼-ਵਿਦੇਸ਼ ਦੇ ਹਰੇਕ ਗੁਰਦੁਆਰੇ ਵਿਚ ਗੁਰਮਤਿ ਸਮਾਗਮ ਕੀਤੇ ਜਾਣ ਅਤੇ ਜੂਨ 1984 ਦੇ ਘੱਲੂਘਾਰੇ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ 6 ਜੂਨ ਨੂੰ ਸਵੇਰੇ 9 ਵਜੇ ਹਰੇਕ ਗੁਰਦੁਆਰੇ ਵਿਖੇ ਅਰਦਾਸ ਕੀਤੀ ਜਾਵੇ।

Advertisement

Advertisement
Advertisement