For the best experience, open
https://m.punjabitribuneonline.com
on your mobile browser.
Advertisement

ਹਮਲਾਵਰਾਂ ਨੇ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਿਆ

10:12 AM Mar 27, 2024 IST
ਹਮਲਾਵਰਾਂ ਨੇ ਨੌਜਵਾਨ ਨੂੰ ਅਗਵਾ ਕਰ ਕੇ ਕੁੱਟਿਆ
Advertisement

ਪੱਤਰ ਪ੍ਰੇਰਕ
ਜਲੰਧਰ, 26 ਮਾਰਚ
ਹੋਲੀ ਦੀ ਰਾਤ ਬਸਤੀ ਇਲਾਕੇ ’ਚ ਦਸਹਿਰਾ ਗਰਾਊਂਡ ਨੇੜੇ ਦੋ ਨੌਜਵਾਨਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ। ਮੁਲਜ਼ਮਾਂ ਨੇ ਪਹਿਲਾਂ ਇੱਕ ਨੌਜਵਾਨ ’ਤੇ ਹਮਲਾ ਕੀਤਾ ਜਦੋਂ ਉਸ ਦਾ ਦੋਸਤ ਉਸ ਨੂੰ ਬਚਾਉਣ ਲਈ ਆਇਆ ਤਾਂ ਮੁਲਜ਼ਮ ਉਸ ਨੂੰ ਅਗਵਾ ਕਰ ਕੇ ਆਪਣੇ ਨਾਲ ਤਿਲਕ ਨਗਰ ਲੈ ਗਏ ਜਿੱਥੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਦੇਰ ਸ਼ਾਮ ਦੋਵਾਂ ਨੌਜਵਾਨਾਂ ਨੂੰ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਾਮਲੇ ਦੀ ਸੂਚਨਾ ਸਿਵਲ ਹਸਪਤਾਲ ਤੋਂ ਸਿਟੀ ਪੁਲੀਸ ਕੰਟਰੋਲ ਰੂਮ ਨੂੰ ਦਿੱਤੀ ਗਈ। ਦਸਹਿਰਾ ਗਰਾਊਂਡ ਨੇੜੇ ਰਹਿਣ ਵਾਲੀ ਰੀਨਾ ਨੇ ਦੱਸਿਆ ਕਿ ਉਸ ਦਾ ਲੜਕਾ ਹੋਲੀ ਮਨਾਉਣ ਲਈ ਆਪਣੇ ਦੋਸਤਾਂ ਨਾਲ ਘਰੋਂ ਨਿਕਲਿਆ ਸੀ। ਦੇਰ ਸ਼ਾਮ ਉਸ ਨੂੰ ਸਾਰੀ ਘਟਨਾ ਬਾਰੇ ਪਤਾ ਲੱਗਾ। ਰੀਨਾ ਮੁਤਾਬਕ ਉਸ ਦਾ ਪੁੱਤਰ ਨਾਲ ਇਲਾਕੇ ’ਚ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਦੁਰਵਿਵਹਾਰ ਕੀਤਾ ਅਤੇ ਧੱਕਾ-ਮੁੱਕੀ ਕੀਤੀ। ਉਸ ਨੇ ਜਦੋਂ ਵਿਰੋਧ ਕੀਤਾ ਤਾਂ ਮੁਲਜ਼ਮਾਂ ਵਿੱਚੋਂ ਇੱਕ ਨੇ ਉਸ ਦੇ ਨੱਕ ’ਤੇ ਵਾਰ ਕਰ ਦਿੱਤਾ। ਇਸ ਦੌਰਾਨ ਜਦੋਂ ਹਮਲਾਵਰ ਉਸ ਦੀ ਕੁੱਟਮਾਰ ਕਰ ਰਹੇ ਸਨ ਤਾਂ ਉਸ ਦਾ ਦੋਸਤ ਉਸ ਨੂੰ ਛੁਡਾਉਣ ਲਈ ਅੱਗੇ ਆਇਆ। ਇਸ ਮਗਰੋਂ ਹਮਲਾਵਰਾਂ ਨੇ ਉਸ ਨੂੰ ਛੱਡ ਦਿੱਤਾ ਤੇ ਉਸ ਦੇ ਦੋਸਤ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ। ਮੁਲਜ਼ਮਾਂ ਨੇ ਭਾਰਗਵ ਕੈਂਪ ਦੇ ਤਿਲਕ ਨਗਰ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਕਿਸੇ ਤਰ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤ ਤੋਂ ਬਚ ਕੇ ਇਲਾਜ ਲਈ ਸਿਵਲ ਹਸਪਤਾਲ ਪਹੁੰਚ ਗਿਆ।

Advertisement

Advertisement
Author Image

joginder kumar

View all posts

Advertisement
Advertisement
×