ਸੰਨੀ ਦਿਓਲ ਦੇ ਬੰਗਲੇ ਦੀ ਨਿਲਾਮੀ ਭੇਤਭਰੇ ਢੰਗ ਨਾਲ ਰੁਕੀ, ਕਾਂਗਰਸ ਨੇ ਚੁੱਕੇ ਸੁਆਲ
11:27 AM Aug 21, 2023 IST
ਨਵੀਂ ਦਿੱਲੀ, 21 ਅਗਸਤ
ਕਾਂਗਰਸ ਨੇ ਬੈਂਕ ਆਫ ਬੜੌਦਾ ਵੱਲੋਂ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਾ ਸੰਨੀ ਦਿਓਲ ਦੇ ਬੰਗਲੇ ਦੀ ਈ-ਨਿਲਾਮੀ ਲਈ ਨੋਟਿਸ ਨੂੰ ਕਥਿਤ ਤੌਰ 'ਤੇ ਵਾਪਸ ਲੈਣ 'ਤੇ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪੁੱਛਿਆ ਕਿ ਬੈਂਕ ਨੂੰ ‘ਤਕਨੀਕੀ ਕਾਰਨਾਂ’ ਦਾ ਹਵਾਲਾ ਦੇਣ ਲਈ ਕਿਸ ਨੇ ਪ੍ਰੇਰਿਆ।
ਸ੍ਰੀ ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ‘'ਕੱਲ੍ਹ ਦੁਪਹਿਰ ਦੇਸ਼ ਨੂੰ ਪਤਾ ਲੱਗਾ ਕਿ ਬੈਂਕ ਆਫ ਬੜੌਦਾ ਨੇ ਭਾਜਪਾ ਸੰਸਦ ਮੈਂਬਰ ਸੰਨੀ ਦਿਓਲ ਦੇ ਜੁਹੂ ਸਥਿਤ ਘਰ ਨੂੰ ਈ-ਨਿਲਾਮੀ ਲਈ ਰੱਖਿਆ ਹੈ ਕਿਉਂਕਿ ਉਨ੍ਹਾਂ ਨੇ ਬੈਂਕ ਨੂੰ 56 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ ਹੈ। ਅੱਜ ਸਵੇਰੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਦੇਸ਼ ਨੂੰ ਪਤਾ ਲੱਗਾ ਕਿ ਬੈਂਕ ਆਫ ਬੜੌਦਾ ਨੇ ਤਕਨੀਕੀ ਕਾਰਨਾਂ ਕਰਕੇ ਨਿਲਾਮੀ ਨੋਟਿਸ ਵਾਪਸ ਲੈ ਲਿਆ ਹੈ। ਆਖਰ ਐਨੀ ਛੇਤੀ ਸਭ ਕੀ ਹੋ ਗਿਆ।’
Advertisement
Advertisement