For the best experience, open
https://m.punjabitribuneonline.com
on your mobile browser.
Advertisement

ਲੇਖਕ ਸਵਰਗੀ ਡਾ. ਅਲੱਗ ਦੀ ਪੁਸਤਕ ਦਾ ਪੰਜਾਬੀ ਤੇ ਅੰਗਰੇਜ਼ੀ ਅੰਕ ਰਿਲੀਜ਼

10:33 AM Aug 24, 2024 IST
ਲੇਖਕ ਸਵਰਗੀ ਡਾ  ਅਲੱਗ ਦੀ ਪੁਸਤਕ ਦਾ ਪੰਜਾਬੀ ਤੇ ਅੰਗਰੇਜ਼ੀ ਅੰਕ ਰਿਲੀਜ਼
ਪੁਸਤਕ ਦੇ ਅੰਕ ਰਿਲੀਜ਼ ਕਰਨ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਲੇਖਕ ਦੇ ਦੋਵੇਂ ਪੁੱਤਰ। -ਫੋਟੋ: ਗੁਰਿੰਦਰ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 23 ਅਗਸਤ
ਸਿੱਖ ਕੌਮ ਦੇ ਮਹਾਨ ਵਿਦਵਾਨ ਅਤੇ ਲੇਖਕ ਸਵਰਗੀ ਡਾ. ਸਰੂਪ ਸਿੰਘ ਅਲੱਗ ਦੀ ਪੁਸਤਕ ‘ਸਿੱਖ ਸੱਜਣ ਸੁਹੇਲੇ’ ਦਾ ਪੰਜਾਬੀ ਤੇ ਅੰਗਰੇਜ਼ੀ ਐਡੀਸ਼ਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਿਲੀਜ਼ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਡਾ. ਸਰੂਪ ਸਿੰਘ ਅਲੱਗ ਵੱਲੋਂ ਸ਼ੁਰੂ ਕੀਤੀ ਸ਼ਬਦ ਲੰਗਰ ਲਹਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸਨੂੰ ਜਾਰੀ ਰੱਖਣਾ ਸਮੇਂ ਦੀ ਲੋੜ ਹੈ ਤਾਂ ਜੋ ਨੌਜਵਾਨ ਪੀੜ੍ਹੀ ਪੁਸਤਕ ਗਿਆਨ ਹਾਸਲ ਕਰਕੇ ਧਰਮ ਅਤੇ ਵਿਰਸੇ ਨਾਲ ਜੁੜ ਸਕਣ। ਉਨ੍ਹਾਂ ਕਿਹਾ ਇਹ ਪੁਸਤਕਾਂ ਸਿੱਖਾਂ ਦੀ ਵਿਸ਼ੇਸ਼ ਪਛਾਣ ਦੁਨੀਆਂ ਭਰ ਵਿੱਚ ਦੱਸਣ ਲਈ ਬਹੁਤ ਸਹਾਈ ਹੋਣਗੀਆਂ ਅਤੇ ਵਿਦੇਸ਼ਾਂ ਵਿੱਚ ਸਿੱਖ ਕੌਮ ਦੀ ਸ਼ਾਨਦਾਰ ਚੜ੍ਹਤ ਨੂੰ ਬਰਕਰਾਰ ਰੱਖਣ ਲਈ ਮਹੱਤਵਪੂਰਨ ਯੋਗਦਾਨ ਪਾਉਣਗੀਆਂ। ਉਨ੍ਹਾਂ ਕਿਹਾ ਕਿ ਡਾ. ਸਰੂਪ ਸਿੰਘ ਅਲੱਗ ਨੇ ਸਿੱਖ ਕੌਮ ਦੀ ਚੜ੍ਹਤ ਨੂੰ ਦਰਸਾਉਂਦੀਆਂ 110 ਪੁਸਤਕਾਂ ਲਿਖ ਕੇ ਜੋ ਕੀਰਤੀਮਾਨ ਕਾਇਮ ਕੀਤਾ ਹੈ, ਉਸਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਉਨ੍ਹਾਂ ਡਾ. ਅਲੱਗ ਦੇ ਪੁੱਤਰਾਂ ਸੁਖਿੰਦਰ ਪਾਲ ਸਿੰਘ ਅਲੱਗ ਅਤੇ ਡਾ. ਰਮਿੰਦਰ ਦੀਪ ਸਿੰਘ ਅਲੱਗ ਵੱਲੋਂ ਉਨ੍ਹਾਂ ਦੀ ਸ਼ੁਰੂ ਕੀਤੀ ਮੁਹਿੰਮ ਨੂੰ ਨਿਰੰਤਰ ਜਾਰੀ ਰੱਖਣ ਦੀ ਸ਼ਲਾਘਾ ਕਰਦਿਆਂ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਅਲੱਗ ਭਰਾਵਾਂ ਨੇ ਡਾ. ਅਲੱਗ ਵੱਲੋਂ ਰਚਿਤ ਪੁਸਤਕਾਂ ਅਤੇ ਸ਼ਬਦ ਲੰਗਰ ਲਹਿਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

Advertisement

Advertisement
Advertisement
Author Image

sukhwinder singh

View all posts

Advertisement