ਰਾਜਧਾਨੀ ਵਿੱਚ ਔਸਤ ਤਾਪਮਾਨ ਵਧਿਆ
08:42 AM Sep 25, 2024 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਸਤੰਬਰ
ਦਿੱਲੀ ਵਿੱਚ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ 26.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਮੌਸਮੀ ਔਸਤ ਤੋਂ 2.5 ਡਿਗਰੀ ਵੱਧ ਰਿਹਾ। ਭਾਰਤੀ ਮੌਸਮ ਵਿਭਾਗ ਨੇ ਦਿਨ ਲਈ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਸੀ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਿਹਾ। ਸੋਮਵਾਰ ਨੂੰ ਮੌਸਮ ਸੁਹਾਵਣਾ ਰਿਹਾ ਸੀ ਅਤੇ ਅੱਜ ਦਿੱਲੀ ਦਾ ਤਾਪਮਾਨ 37 ਡਿਗਰੀ ਸੈਲਸੀਅਸ ਰਿਹਾ ਜੋ ਕਿ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਇਹ ਅੰਕੜਾ ਇਸ ਮਹੀਨੇ ਲਈ ਹੁਣ ਤੱਕ ਦਾ ਸਭ ਤੋਂ ਉੱਚਾ ਤਾਪਮਾਨ ਦਰਸਾਉਂਦਾ ਹੈ। ਸੋਮਵਾਰ ਨੂੰ ਸ਼ਹਿਰ ਵਿੱਚ ਨਮੀ ਦਾ ਪੱਧਰ 53 ਫ਼ੀਸਦ ਅਤੇ 93 ਫ਼ੀਸਦ ਦੇ ਵਿਚਕਾਰ ਉਤਰਾਅ-ਚੜ੍ਹਾਅ ਵਾਲਾ ਰਿਹਾ। ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਕਿ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਸ਼ਹਿਰ ’ਚ ਲਗਾਤਾਰ ਚਾਰ ਦਿਨ ਤੋਂ ਮੀਂਹ ਨਹੀਂ ਪਿਆ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
Advertisement
Advertisement