ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੈਸੇ ਲੈ ਕੇ ਕਤਲ ਦਾ ਮੁਲਜ਼ਮ ਛੱਡਣ ਵਾਲੇ ਪੁਲੀਸ ਅਧਿਕਾਰੀਆਂ ਦੀ ਜ਼ਮਾਨਤ ਅਰਜ਼ੀ ਰੱਦ

07:23 AM Jul 06, 2023 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 5 ਜੁਲਾਈ
ਫ਼ਰੀਦਕੋਟ ਨੇੜਲੇ ਪਿੰਡ ਕੋਟਸੁਖੀਆ ਵਿੱਚ ਚਾਰ ਸਾਲ ਪਹਿਲਾਂ ਸੰਤ ਦਿਆਲ ਦਾਸ ਦੇ ਕਤਲ ਦੇ ਮੁੱਖ ਸਾਜਿਸ਼ਘਾੜੇ ਖਿਲਾਫ਼ ਦਰਜ ਕੇਸ ਨੂੰ ਕਥਿਤ ਤੌਰ ’ਤੇ ਕਰੋੜਾਂ ਰੁਪਏ ਦੀ ਰਿਸ਼ਵਤ ਲੈ ਕੇ ਰਫ਼ਾ-ਦਫ਼ਾ ਕਰਨ ਦੇ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਫ਼ਰੀਦਕੋਟ ਦੇ ਐੱਸਪੀ ਗਗਨੇਸ਼ ਸ਼ਰਮਾ, ਡੀਐੱਸਪੀ ਸੁਸ਼ੀਲ ਕੁਮਾਰ, ਇੰਸਪੈਕਟਰ ਖੇਮ ਚੰਦ ਪਰਾਸ਼ਰ ਤੇ ਸੰਤ ਮਲਕੀਤ ਦਾਸ ਦੀ ਅਗਾੳੂਂ ਜ਼ਮਾਨਤ ਅਰਜ਼ੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਲੱਗੇ ਦੋਸ਼ ਗੰਭੀਰ ਹਨ ੲਿਸ ਲਈ ਉਹ ਇਸ ਕੇਸ ਵਿੱਚ ਅਗਾੳੂਂ ਜ਼ਮਾਨਤ ਦੇ ਹੱਕਦਾਰ ਨਹੀਂ ਹਨ। ਦੱਸਣਯੋਗ ਹੈ ਕਿ ਡੇਰੇ ਦੇ ਸੇਵਾਦਾਰ ਗਗਨ ਦਾਸ ਦੀ ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਬਿਊਰੋ ਨੇ ਬੀਤੀ 2 ਜੂਨ 2023 ਨੂੰ ਫ਼ਰੀਦਕੋਟ ਦੇ ਐੱਸਪੀ ਗਗਨੇਸ਼ ਸ਼ਰਮਾ, ਡੀਐੱਸਪੀ ਸੁਸ਼ੀਲ ਕੁਮਾਰ, ਆਈਜੀ ਦਫ਼ਤਰ ਫ਼ਰੀਦਕੋਟ ਦੇ ਇੰਸਪੈਕਟਰ ਖੇਮ ਚੰਦ ਤੇ ਸੰਤ ਮਲਕੀਤ ਦਾਸ ਖ਼ਿਲਾਫ਼ ਕੇਸ ਦਰਜ ਕੀਤਾ ਸੀ।
ਗਗਨ ਦਾਸ ਨੇ ਦੋਸ਼ ਲਾਇਆ ਸੀ ਕਿ ਉਕਤ ਪੁਲੀਸ ਅਧਿਕਾਰੀਆਂ ਨੇ ਕਤਲ ਕਾਂਡ ਵਿੱਚ ਸ਼ਾਮਲ ਮਲਕੀਤ ਦਾਸ ਨੂੰ ਕਥਿਤ ਤੌਰ ’ਤੇ ਬਚਾਉਣ ਲਈ ਇੱਕ ਕਰੋੜ ਰੁਪਏ ਦੀ ਰਿਸ਼ਵਤ ਲਈ ਹੈ ਅਤੇ ਮੁੱਦਈ ਧਿਰ ਨੂੰ ਡਰਾ ਕੇ ਉਸ ਤੋਂ ਵੀ 35 ਲੱਖ ਰੁਪਏ ਲੈ ਲਏ ਹਨ। ਜ਼ਿਕਰਯੋਗ ਹੈ ਕਿ ਇਹ ਮਾਮਲਾ ਦਰਜ ਹੋਣ ਤੋਂ ਬਾਅਦ ਉਕਤ ਪੁਲੀਸ ਅਧਿਕਾਰੀ ਅਤੇ ਮਲਕੀਤ ਦਾਸ ਗ੍ਰਿਫ਼ਤਾਰੀ ਦੇ ਡਰੋਂ ਰੂਪੋਸ਼ ਹੋ ਗਏ ਸਨ।

Advertisement

Advertisement
Tags :
ਅਧਿਕਾਰੀਆਂਅਰਜ਼ੀਛੱਡਣਜ਼ਮਾਨਤਪੁਲੀਸਪੈਸੇਮੁਲਜ਼ਮਵਾਲੇ
Advertisement